ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ 'ਚ ਛਾਪਾ, EO ਨੂੰ ਲਿਆ ਹਿਰਾਸਤ 'ਚ

Thursday, Jul 14, 2022 - 11:33 AM (IST)

ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ 'ਚ ਛਾਪਾ, EO ਨੂੰ ਲਿਆ ਹਿਰਾਸਤ 'ਚ

ਲੁਧਿਆਣਾ (ਰਾਜ) : ਪੰਜਾਬ ਵਿਜੀਲੈਂਸ (ਆਰਥਿਕ ਤੇ ਅਪਰਾਧ ਸ਼ਾਖਾ) ਵੱਲੋਂ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵਿਜੀਲੈਂਸ ਵੱਲੋਂ ਟਰੱਸਟ ਦੀ ਈ. ਓ. ਕੁਲਜੀਤ ਕੌਰ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮਾਂ ਦੇ ਵਿਯੋਗ ਨੇ ਪੁੱਤ ਨੂੰ ਕੀਤਾ ਹਾਲੋਂ-ਬੇਹਾਲ, ਅਖ਼ੀਰ 'ਚ ਚੁੱਕ ਲਿਆ ਖ਼ੌਫ਼ਨਾਕ ਕਦਮ

ਜਾਣਕਾਰੀ ਮੁਤਾਬਕ ਇਸ ਗੱਲ ਦੀ ਕਾਫੀ ਦੇਰ ਤੋਂ ਚਰਚਾ ਚੱਲ ਰਹੀ ਸੀ ਕਿ ਟਰੱਸਟ 'ਚ ਧਾਂਦਲੀ ਹੋ ਰਹੀ ਹੈ। ਵਿਜੀਲੈਂਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਹੀ

ਇਹ ਵੀ ਪੜ੍ਹੋ : ਸਿਹਤ ਮੰਤਰੀ ਦਾ ਐਲਾਨ : ਪੰਜਾਬ ’ਚ ਜਲਦ ਲਿਆਂਦੀ ਜਾਵੇਗੀ ਹੈਲਥ ਪਾਲਿਸੀ (ਤਸਵੀਰਾਂ)

ਅੱਜ ਵਿਜੀਲੈਂਸ ਵੱਲੋਂ ਛਾਪੇਮਾਰੀ ਕਰਕੇ ਕੁਲਜੀਤ ਕੌਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਵਿਜੀਲੈਂਸ ਟੀਮ ਵੱਲੋਂ ਬਾਕੀ ਸਟਾਫ਼ ਦੇ ਦਸਤਾਵੇਜ਼ ਵੀ ਚੈੱਕ ਕੀਤੇ ਜਾ ਰਹੇ ਹਨ। ਫਿਲਹਾਲ ਪੁਲਸ ਅਧਿਕਾਰੀ ਅਜੇ ਇਸ ਮਾਮਲੇ ਬਾਰੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News