ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ, 72 ਨਵੇਂ ਮਰੀਜ਼ਾਂ ਦੀ ਪੁਸ਼ਟੀ ਤੇ 2 ਦੀ ਮੌਤ
Friday, Jul 17, 2020 - 10:50 PM (IST)
ਲੁਧਿਆਣਾ,(ਸਹਿਗਲ) : ਦੁਨੀਆ ਭਰ 'ਚ ਫੈਲੀ ਕੋਰੋਨਾਵਾਇਰਸ ਮਹਾਮਾਰੀ ਦੇ ਚੱਲਦੇ ਅੱਜ ਲੁਧਿਆਣਾ 'ਚ 2 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 72 ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ 66 ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ। ਮ੍ਰਿਤਕਾਂ 'ਚ 70 ਸਾਲਾਂ ਮਰੀਜ਼ ਉਤਮ ਨਗਰ ਖੰਨਾ ਦਾ ਰਹਿਣ ਵਾਲਾ ਸੀ ਅਤੇ ਸਿਵਲ ਹਸਪਤਾਲ ਲੁਧਿਆਣਾ 'ਚ ਦਾਖਲ ਸੀ, ਜਦਕਿ ਦੂਜਾ 50 ਸਾਲਾਂ ਨਰਗਿਸ ਜਟਪੁਰਾ ਰਾਏਕੋਟ ਦਾ ਰਹਿਣ ਵਾਲਾ ਸੀ ਅਤੇ ਰਜਿੰਦਰ ਹਸਪਤਾਲ ਪਟਿਆਲਾ 'ਚ ਦਾਖਲ ਸੀ। ਮਹਾਨਗਰ 'ਚ ਮਰੀਜ਼ਾਂ ਦੀ ਗਿਣਤੀ 1704 ਹੋ ਗਈ ਹੈ, ਜਦਕਿ ਇਨ੍ਹਾਂ 'ਚੋਂ 42 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਇਸ ਦੇ ਇਲਾਵਾ ਦੂਜੇ ਜ਼ਿਲ੍ਹਿਆਂ ਆਦਿ ਤੋਂ ਸ਼ਹਿਰ ਦੇ ਹਸਪਤਾਲਾਂ 'ਚ ਦਾਖਲ ਹੋਣ ਵਾਲੇ ਮਰੀਜ਼ਾਂ 'ਚੋਂ 296 ਮਰੀਜ਼ ਪਾਜ਼ੇਟਿਵ ਆ ਚੁਕੇ ਹਨ, ਇਨ੍ਹਾਂ 'ਚੋਂ 33 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ।
ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ 1038 ਸੈਂਪਲ ਜਾਂਚ ਲਈ ਪਟਿਆਲਾ ਭੇਜੇ ਗਏ, ਜਦਕਿ 271 ਲੋਕਾਂ ਨੂੰ ਏਕਾਂਤਵਾਸ ਕੀਤਾ ਗਿਆ। 1266 ਰਿਪੋਰਟਾਂ ਦਾ ਇੰਤਜ਼ਾਰ ਹੈ, ਉਨ੍ਹਾਂ ਨੇ ਦੱਸਿਆ ਕਿ ਹੁਣ ਤਕ 48219 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ 'ਚੋਂ 46953 ਮਰੀਜ਼ਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ 'ਚੋਂ 44963 ਲੋਕਾਂ ਦੇ ਟੈਸਟ ਨੈਗੇਟਿਵ ਹਨ।