ਲੁਧਿਆਣਾ 'ਚ ਮਾਂ-ਪੁੱਤ ਦਾ ਰਿਸ਼ਤਾ ਤਾਰ-ਤਾਰ, ਨਸ਼ੇ 'ਚ ਟੁੰਨ ਪੁੱਤ ਨੇ ਬਜ਼ੁਰਗ ਮਾਂ ਦੀ ਇੱਜ਼ਤ ਨੂੰ ਹੀ ਪਾ ਲਿਆ ਹੱਥ

Thursday, May 26, 2022 - 11:21 AM (IST)

ਲੁਧਿਆਣਾ 'ਚ ਮਾਂ-ਪੁੱਤ ਦਾ ਰਿਸ਼ਤਾ ਤਾਰ-ਤਾਰ, ਨਸ਼ੇ 'ਚ ਟੁੰਨ ਪੁੱਤ ਨੇ ਬਜ਼ੁਰਗ ਮਾਂ ਦੀ ਇੱਜ਼ਤ ਨੂੰ ਹੀ ਪਾ ਲਿਆ ਹੱਥ

ਲੁਧਿਆਣਾ (ਰਿਸ਼ੀ) : ਲੁਧਿਆਣਾ 'ਚ ਉਸ ਵੇਲੇ ਮਾਂ-ਪੁੱਤ ਦਾ ਰਿਸ਼ਤਾ ਤਾਰ-ਤਾਰ ਹੋ ਗਿਆ, ਜਦੋਂ ਨਸ਼ੇ 'ਚ ਟੁੰਨ ਇਕ ਪੁੱਤਰ ਨੇ ਆਪਣੀ 65 ਸਾਲਾ ਬਜ਼ੁਰਗ ਮਾਂ ਦੀ ਇੱਜ਼ਤ ਨੂੰ ਹੀ ਹੱਥ ਪਾ ਲਿਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਮਾਂ ਵੱਲੋਂ ਰੌਲਾ ਪਾਉਣ ’ਤੇ ਪੁੱਤਰ ਨੇ ਹੱਥੋਪਾਈ ਕਰ ਕੇ ਉਸ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਨੇ ਮਾਂ ਦੀ ਸ਼ਿਕਾਇਤ ’ਤੇ ਪੁੱਤਰ ਸੰਦੀਪ ਨਿਵਾਸੀ ਕਬੀਰ ਨਗਰ, ਡਾਬਾ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੁੱਧਵਾਰ ਨੂੰ ਅਦਾਲਤ ’ਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਕੈਬਨਿਟ ਨੂੰ ਲੈ ਕੇ ਅਹਿਮ ਖ਼ਬਰ, ਬਜਟ ਸੈਸ਼ਨ ਤੋਂ ਬਾਅਦ ਕੀਤਾ ਜਾ ਸਕਦੈ ਵਾਧਾ!

ਐੱਸ. ਐੱਚ. ਓ. ਮਧੂਬਾਲਾ ਮੁਤਾਬਕ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਮਾਂ ਨੇ ਦੱਸਿਆ ਕਿ 1 ਸਾਲ ਪਹਿਲਾਂ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਵੱਡੇ ਦੋ ਪੁੱਤਰ ਘਰ ਦੀ ਉੱਪਰਲੀ ਮੰਜ਼ਿਲ ’ਤੇ ਰਹਿੰਦੇ ਹਨ, ਜਦੋਂ ਕਿ ਉਹ ਉਕਤ ਮੁਲਜ਼ਮ ਪੁੱਤਰ ਦੇ ਨਾਲ ਗਰਾਊਂਡ ਫਲੋਰ ’ਤੇ ਰਹਿੰਦੀ ਸੀ। 2 ਮਹੀਨੇ ਪਹਿਲਾਂ ਮੁਲਜ਼ਮ ਪੁੱਤਰ ਦਾ ਵਿਆਹ ਕੀਤਾ ਸੀ ਪਰ ਵਿਆਹ ਤੋਂ 1 ਮਹੀਨੇ ਬਾਅਦ ਹੀ ਉਸ ਦੀਆਂ ਹਰਕਤਾਂ ਤੋਂ ਤੰਗ ਆ ਕੇ ਪਤਨੀ ਛੱਡ ਕੇ ਚਲੀ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਮੁਲਜ਼ਮ ਸ਼ਰਾਬ ਪੀਣ ਦਾ ਆਦੀ ਹੈ। ਬੀਤੇ ਦਿਨ ਦੁਪਹਿਰ ਨੂੰ ਉਹ ਘਰ ’ਚ ਇਕੱਲੀ ਸੀ। ਦੁਪਹਿਰ 12 ਵਜੇ ਸ਼ਰਾਬ ਦੇ ਨਸ਼ੇ ’ਚ ਘਰ ਆ ਕੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਮਾਂ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਪੁੱਤਰ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਮਾਨ ਸਰਕਾਰ ਨੂੰ ਵੱਡਾ ਝਟਕਾ, ਰਾਜਪਾਲ ਦਾ 'ਇਕ ਵਿਧਾਇਕ ਇਕ ਪੈਨਸ਼ਨ' ਆਰਡੀਨੈਂਸ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News