ਗੁੰਡਾਗਰਦੀ ਦੀਆਂ ਮੂੰਹ ਬੋਲਦੀਆਂ ਤਸਵੀਰਾਂ, ਚੱਲਦੀ ਜੀਪ 'ਚੋਂ ਸੁੱਟਿਆ ਲਹੂ-ਲੁਹਾਨ ਮੁੰਡਾ, ਵਾਇਰਲ ਕੀਤੀ ਵੀਡੀਓ

Friday, Jan 20, 2023 - 10:59 AM (IST)

ਗੁੰਡਾਗਰਦੀ ਦੀਆਂ ਮੂੰਹ ਬੋਲਦੀਆਂ ਤਸਵੀਰਾਂ, ਚੱਲਦੀ ਜੀਪ 'ਚੋਂ ਸੁੱਟਿਆ ਲਹੂ-ਲੁਹਾਨ ਮੁੰਡਾ, ਵਾਇਰਲ ਕੀਤੀ ਵੀਡੀਓ

ਲੁਧਿਆਣਾ (ਰਾਜ) : ਸ਼ਹਿਰ ’ਚ ਗੁੰਡਾਗਰਦੀ ਵੱਧਦੀ ਜਾ ਰਹੀ ਹੈ। ਰੇਖੀ ਸਿਨੇਮਾ ਰੋਡ ’ਤੇ ਐੱਨ. ਆਰ. ਆਈ. ਨਾਲ ਕੁੱਟਮਾਰ ਤੋਂ ਬਾਅਦ ਹੁਣ ਡਾਬਾ ਇਲਾਕੇ ’ਚ ਹੋਈ ਗੁੰਡਾਗਰਦੀ ਸਾਹਮਣੇ ਆਈ ਹੈ, ਜਿਸ 'ਚ ਕੁੱਝ ਨੌਜਵਾਨਾਂ ਨੇ ਫਿਲਮੀ ਸਟਾਈਲ ’ਚ ਇਕ ਨੌਜਵਾਨ ਨੂੰ ਅਗਵਾ ਕੀਤਾ। ਫਿਰ ਉਸ ਨਾਲ ਕੁੱਟਮਾਰ ਕਰ ਕੇ ਜੀਪ ’ਚ ਸੁੱਟ ਕੇ ਇਲਾਕੇ ’ਚ ਘੁੰਮਾਉਂਦੇ ਰਹੇ ਅਤੇ ਉਸ ਦੀ ਮੋਬਾਇਲ ’ਤੇ ਵੀਡੀਓ ਬਣਾਉਂਦੇ ਰਹੇ। ਇਲਾਕੇ ’ਚ ਆਪਣਾ ਦਬਦਬਾ ਕਾਇਮ ਕਰਨ ਲਈ ਹਮਲਾਵਰ ਨੌਜਵਾਨਾਂ ਨੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਖੂਨ ਨਾਲ ਲੱਥਪਥ ਨੌਜਵਾਨ ਆਪਣੀ ਜਾਨ ਦੀ ਭੀਖ ਮੰਗਦਾ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਚੰਗੀ ਖ਼ਬਰ, ਕਈ ਥਾਵਾਂ 'ਤੇ ਪੈ ਰਿਹਾ ਮੀਂਹ, ਸੀਤ ਲਹਿਰ ਤੋਂ ਮਿਲੇਗੀ ਰਾਹਤ

PunjabKesari

ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਚੱਲਦੀ ਜੀਪ ’ਚੋਂ ਬਾਹਰ ਸੁੱਟ ਦਿੱਤਾ ਅਤੇ ਧਮਕਾਉਂਦੇ ਹੋਏ ਫ਼ਰਾਰ ਹੋ ਗਏ। ਜ਼ਖਮੀ ਹਰਪ੍ਰੀਤ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ’ਚ ਥਾਣਾ ਡਾਬਾ ਦੀ ਪੁਲਸ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਗਰੇਵਾਲ ਕਾਲੋਨੀ ਦਾ ਰਹਿਣ ਵਾਲਾ ਹੈ। ਬੁੱਧਵਾਰ ਦੇਰ ਸ਼ਾਮ ਨੂੰ ਉਹ ਆਪਣੇ ਕੁੱਝ ਦੋਸਤਾਂ ਨਾਲ ਗਰੇਵਾਲ ਪਾਰਕ ਕੋਲ ਖੜ੍ਹਾ ਸੀ। ਇਸੇ ਦੌਰਾਨ ਕੁੱਝ ਨੌਜਵਾਨ ਜੀਪ ’ਤੇ ਆਏ, ਜਿਨ੍ਹਾਂ ਨੇ ਜੀਪ ਉਸ ’ਤੇ ਚੜ੍ਹਾਉਣ ਦਾ ਯਤਨ ਕੀਤਾ। ਖ਼ੁਦ ਨੂੰ ਬਚਾਉਂਦੇ ਹੋਏ ਉਹ ਉੱਥੋਂ ਭੱਜ ਨਿਕਲਿਆ ਪਰ ਮੁਲਜ਼ਮ ਨੌਜਵਾਨਾਂ ਨੇ ਪਿੱਛਾ ਕਰ ਕੇ ਉਸ ਨੂੰ ਫੜ੍ਹ ਲਿਆ ਅਤੇ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਸ ਨਾਲ ਕੁੱਟਮਾਰ ਕਰ ਕੇ ਉਸ ਨੂੰ ਆਪਣੀ ਜੀਪ ’ਚ ਸੁੱਟ ਲਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਜਪਾ 'ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ 'ਪਰਨੀਤ ਕੌਰ', ਜਾ ਸਕਦੇ ਨੇ ਦਿੱਲੀ

PunjabKesari

ਫਿਰ ਚੱਲਦੀ ਜੀਪ ’ਚ ਉਸ ਨਾਲ ਕੁੱਟਮਾਰ ਕਰਦੇ ਰਹੇ ਅਤੇ ਮੋਬਾਇਲ ’ਤੇ ਵੀਡੀਓ ਬਣਾਉਂਦੇ ਰਹੇ। ਹਰਪ੍ਰੀਤ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਉਸ ਨੂੰ ਜੀਪ ’ਚ ਕੁੱਟਮਾਰ ਕਰਦੇ ਹੋਏ ਇਲਾਕੇ ’ਚ ਘੁੰਮਾਇਆ। ਉਹ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਖੂਨ ਨਾਲ ਲੱਥਪਥ ਸੀ। ਮੁਲਜ਼ਮ ਫਿਰ ਵੀ ਉਸ ਨੂੰ ਕੁੱਟਦੇ ਰਹੇ। ਮੁਲਜ਼ਮਾਂ ਨੇ ਗਾਲ੍ਹਾਂ ਕੱਢੀਆਂ ਅਤੇ ਧਮਕਾਉਂਦੇ ਹੋਏ ਕਿਹਾ ਕਿ ਉਹ ਆਪਣੇ ਸਾਥੀਆਂ ਨੂੰ ਬੁਲਾਵੇ।

PunjabKesari

ਇਸ ਤੋਂ ਬਾਅਦ ਉਸ ਨੂੰ ਕੁੱਝ ਸਮੇਂ ਤੱਕ ਘੁੰਮਾਉਣ ਤੋਂ ਬਾਅਦ ਫਿਰ ਘਰ ਕੋਲ ਹੀ ਚੱਲਦੀ ਜੀਪ ’ਚੋਂ ਸੁੱਟ ਕੇ ਫ਼ਰਾਰ ਹੋ ਗਏ। ਉਹ ਕਿਸੇ ਤਰ੍ਹਾਂ ਘਰ ਪੁੱਜਾ ਅਤੇ ਪਰਿਵਾਰ ਨੂੰ ਸਾਰੀ ਘਟਨਾ ਦੱਸੀ, ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਉਧਰ, ਥਾਣਾ ਡਾਬਾ ਦੇ ਐੱਸ. ਐੱਚ. ਓ. ਇੰਸ. ਰਣਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਿਆਨ ਦਰਜ ਕੀਤੇ ਹਨ। ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News