ਬੰਦ ਹੋਈਆਂ ਮਾਲ ਗੱਡੀਆਂ ਕਾਰਨ ਖਿਝੇ ਵਪਾਰੀਆਂ ਦੀ ਕਿਸਾਨਾਂ ਨੂੰ ਖ਼ਾਸ ਅਪੀਲ

10/27/2020 3:10:17 PM

ਲੁਧਿਆਣਾ (ਨਰਿੰਦਰ) : ਪੰਜਾਬ 'ਚ ਆਉਣ ਵਾਲੀਆਂ ਮਾਲਗੱਡੀਆਂ ਬੰਦ ਹੋਣ ਕਾਰਨ ਲੁਧਿਆਣਾ ਦੇ ਵਪਾਰੀ ਕਾਫੀ ਚਿੰਤਾ 'ਚ ਦਿਖਾਈ ਦੇ ਰਹੇ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਮਾਲ ਗੱਡੀਆਂ ਬੰਦ ਹੋਣ ਕਾਰਨ ਪੰਜਾਬ ਨੂੰ ਰੋਜ਼ਾਨਾ 15 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਲੁਧਿਆਣਾ ਇੰਡਸਟਰੀ 'ਚ ਵਰਤਿਆ ਜਾਣ ਵਾਲਾ ਕੱਚਾ ਮਾਲ ਅਤੇ ਸਕ੍ਰੈਪ ਨਹੀਂ ਪਹੁੰਚ ਪਾ ਰਿਹਾ, ਜਿਸ ਕਰਕੇ ਲੁਧਿਆਣਾ ਦੇ ਵਪਾਰੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਲੁਧਿਆਣਾ ਵਪਾਰ ਮੰਡਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਲੁਧਿਆਣਾ, ਜਲੰਧਰ ਅਤੇ ਹੋਰ ਸੂਬਿਆਂ 'ਚ ਵਪਾਰੀਆਂ ਨੂੰ ਹੁਣ ਤੱਕ ਕਰੋੜਾਂ ਦਾ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਵਪਾਰੀ ਵੀ ਖ਼ੁਦਕੁਸ਼ੀਆਂ ਦੀ ਰਾਹ 'ਤੇ ਆ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਆਪਸੀ ਖਿੱਚੋਤਾਣ ਅਤੇ ਕਿਸਾਨ ਅੰਦੋਲਨ ਕਰਕੇ ਸਨਅਤਕਾਰਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਨਤਕਾਰ ਮੰਦੀ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਅਜਿਹੇ ਫ਼ੈਸਲਿਆਂ ਕਰਕੇ ਉਨ੍ਹਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹ ਰੇਲਵੇ ਮੰਤਰੀ ਨਾਲ ਗੱਲ ਕਰਨ ਅਤੇ ਇਹ ਮਸਲਾ ਹੱਲ ਕੀਤਾ ਜਾਵੇ। 
 

Babita

This news is Content Editor Babita