ਕੇਂਦਰੀ ਜੇਲ੍ਹ ਦੀ ਸੁਰੱਖਿਆ ''ਚ ਸੰਨ੍ਹ: 4 ਮੋਬਾਈਲ ਅਤੇ ਨਸ਼ੀਲਾ ਪਦਾਰਥ ਬਰਾਮਦ
Sunday, Jan 25, 2026 - 02:02 PM (IST)
ਲੁਧਿਆਣਾ (ਸਿਆਲ): ਲੁਧਿਆਣਾ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ 4 ਮੋਬਾਈਲ ਫ਼ੋਨ ਅਤੇ 2 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਪਾਬੰਦੀਸ਼ੁਦਾ ਵਸਤੂਆਂ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੀਆਂ।
