ਲੁਧਿਆਣਾ ਦੀ ਜੇਲ੍ਹ ''ਚ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

09/26/2022 2:14:59 PM

ਲੁਧਿਆਣਾ (ਸਿਆਲ) : ਇੱਥੇ ਬ੍ਰੋਸਟਲ ਜੇਲ੍ਹ ’ਚ ਕੈਦੀ ਸੂਰਜ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਪੁਲਸ ਨੇ ਸਹਾਇਕ ਸੁਪਰੀਡੈਂਟ ਰਮੇਸ਼ ਚੰਦ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਹਾਇਕ ਸੁਪਰੀਡੈਂਟ ਰਮੇਸ਼ ਚੰਦ ਨੇ ਦੱਸਿਆ ਕਿ ਰਾਤ ਸਮੇਂ ਕੈਦੀ ਨੇ ਗੇਟ ’ਤੇ ਲੱਗੀ ਜਾਅਲੀ ਨਾਲ ਆਪਣਾ ਹੱਥ ਵੱਢੇ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜਿਆ ਗਿਆ।

ਪੁਲਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਮੁਲਜ਼ਮ ਕੈਦੀ ਖ਼ਿਲਾਫ਼ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਸੁਪਰੀਡੈਂਟ ਰਮੇਸ਼ ਚੰਦ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਕੈਦੀ ਬਿਲਕੁਲ ਠੀਕ ਹੈ। ਦੂਜੇ ਪਾਸੇ ਉਕਤ ਸੂਰਜ ਦੇ ਇਸ ਤੋਂ ਪਹਿਲਾਂ ਵੀ ਜੇਲ੍ਹ ’ਚ ਬੰਦ ਹੋਣ ਦੌਰਾਨ ਕਈ ਵਿਵਾਦ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚ ਇਹ ਪਹਿਲਾਂ ਵੀ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾ ਚੁੱਕਾ ਹੈ, ਜਦੋਂ ਕਿ ਦੂਜੇ ਪਾਸੇ ਇਸ ਸਬੰਧ ’ਚ ਜੇਲ੍ਹ ਪ੍ਰਸ਼ਾਸ਼ਨ ਵੀ ਫੂਕ-ਫੂਕ ਕੇ ਕਦਮ ਰੱਖ ਰਿਹਾ ਹੈ ਕਿਉਂਕਿ ਕੈਦੀ ਸੂਰਜ ਨਿੱਤ ਨਵੀਆਂ ਸਮੱਸਿਆਵਾਂ ਖੜ੍ਹੀਆਂ ਕਰ ਰਿਹਾ ਹੈ।


Babita

Content Editor

Related News