ਡੀ. ਸੀ. ਪੀ. ਭੰਡਾਲ ਵੱਲੋਂ ਭਾਰੀ ਪੁਲਸ ਦਲ ਸਮੇਤ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ
Saturday, May 24, 2025 - 03:02 PM (IST)

ਲੁਧਿਆਣਾ (ਹਿਤੇਸ਼)- ਪੰਜਾਬ ਸਰਕਾਰ ਅਤੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ. ਸੀ. ਪੀ. ਲਾਅ ਐਂਡ ਆਰਡਰ ਅਤੇ ਟ੍ਰੈਫਿਕ ਪ੍ਰਮਿੰਦਰ ਸਿੰਘ ਭੰਡਾਲ ਵੱਲੋਂ 400 ਦੇ ਕਰੀਬ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦਲ ਨਾਲ ਕੇਂਦਰੀ ਜੇਲ੍ਹ ਤਾਜਪੁਰ ਰੋਡ ਲੁਧਿਆਣਾ ਵਿਖੇ 5 ਘੰਟੇ ਤੋਂ ਵੀ ਵੱਧ ਸਮਾਂ ਬਹੁਤ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਕੇਂਦਰੀ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਤੋਂ...
ਭੰਡਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਤੇ ਰੋਕ ਲਗਾਉਣ ਅਤੇ ਹੋਰ ਕਈ ਪੱਖਾਂ ਨੂੰ ਸਾਹਮਣੇ ਰੱਖ ਕੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪੂਰੀ ਤਰ੍ਹਾਂ ਗੁਪਤ ਅਤੇ ਅਚਨਚੇਤ ਸੀ ਤਾਂ ਕਿ ਮਾੜੇ ਅਨਸਰਾਂ ਨੂੰ ਬਚਣ ਦਾ ਕੋਈ ਮੌਕਾ ਨਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਰਸ਼ ਅਤੇ ਔਰਤ ਬੈਰਕਾਂ ਦੀ ਲੇਡੀਜ਼ ਫੋਰਸ ਵਲੋਂ ਕੀਤੀ ਗਈ ਹੈ। ਭੰਡਾਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਭਾਵੇਂ ਕੋਈ ਗੈਰ ਕਾਨੂੰਨੀ ਵਸਤੂ ਜਾਂ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ ਹੈ ਪਰ ਇਸ ਤਰ੍ਹਾਂ ਦੀ ਅਚਨਚੇਤ ਚੈਕਿੰਗ ਦਾ ਅਪਰਾਧੀ ਬਿਰਤੀ ਦੇ ਵਿਅਕਤੀਆਂ ਦੇ ਅੰਦਰ ਡਰ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਅਪਰਾਧ ਕਰਨ ਤੋਂ ਗ਼ੁਰੇਜ਼ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ
ਉਨ੍ਹਾਂ ਭੈੜੇ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗਾਂ ਥੋੜੇ ਥੋੜੇ ਵਕਫੇ ਬਾਅਦ ਲਗਾਤਾਰ ਕੀਤੀਆਂ ਜਾਣਗੀਆਂ ਤਾਂ ਜੋ ਜੇਲ੍ਹ ਨੂੰ ਅਸਲ ਸੁਧਾਰ ਘਰ ਬਣਾਇਆ ਜਾ ਸਕੇ। ਉਨ੍ਹਾਂ ਕੈਦੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ ਕੰਮਾਂ ਨੂੰ ਨਾ ਕਰਨ ਸਗੋਂ ਜੇਲ੍ਹ ਅੰਦਰ ਆਪਣੇ ਆਪ ਨੂੰ ਸੁਧਾਰਨ ਦਾ ਯਤਨ ਕਰਨ ਤਾਂ ਕਿ ਉਹ ਸਜ਼ਾ ਪੂਰੀ ਕਰਨ ਉਪਰੰਤ ਸਨਮਾਨ ਜਨਕ ਜ਼ਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਦੀਆਂ ਬਾਹਰੀ ਦੀਵਾਰਾਂ, ਕੈਮਰਿਆਂ ਅਤੇ ਸੁਰੱਖਿਆ ਦਾ ਵੀ ਨਿਰੀਖਣ ਕੀਤਾ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੂੰ ਕੈਦੀਆਂ ਦੀ ਰੁਟੀਨ ਮੈਡੀਕਲ ਚੈੱਕਅਪ ਅਤੇ ਵਧੀਆ ਖਾਣਪੀਣ ਸਬੰਧੀ ਕੁੱਝ ਹਦਾਇਤਾਂ ਦਿੱਤੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8