ਲੁਧਿਆਣਾ ਜੇਲ੍ਹ ਵਿਚ ਹਵਾਲਾਤੀਆਂ ਕੋਲੋਂ 2 ਮੋਬਾਈਲ ਫ਼ੋਨ ਬਰਾਮਦ
Wednesday, Dec 24, 2025 - 05:42 PM (IST)
ਲੁਧਿਆਣਾ (ਸਿਆਲ): ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਜੇਲ੍ਹ ਵਿਚ ਅਚਨਚੇਤ ਕੀਤੀ ਗਈ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲੇ ਹਨ। ਇਨ੍ਹਾਂ ਮੁਲਜ਼ਮ ਹਵਾਲਾਤੀਆਂ ਦੀ ਪਛਾਣ ਰਾਜਵੀਰ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਨ੍ਹਾਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜੇਲ੍ਹ ਦੇ ਅੰਦਰ ਇਹ ਮੋਬਾਈਲ ਫ਼ੋਨ ਕਿਸ ਤਰ੍ਹਾਂ ਪਹੁੰਚੇ।
