ਹਾਏ ਓ ਰੱਬਾ, ਇੰਨਾ ਕਹਿਰ! ਧੀ ਦੀ ਡੋਲੀ ਤੋਂ ਕੁਝ ਘੰਟਿਆਂ ਬਾਅਦ ਹੀ ਉੱਠੀ ਮਾਪਿਆਂ ਦੀ ਅਰਥੀ

Tuesday, Dec 02, 2025 - 05:15 PM (IST)

ਹਾਏ ਓ ਰੱਬਾ, ਇੰਨਾ ਕਹਿਰ! ਧੀ ਦੀ ਡੋਲੀ ਤੋਂ ਕੁਝ ਘੰਟਿਆਂ ਬਾਅਦ ਹੀ ਉੱਠੀ ਮਾਪਿਆਂ ਦੀ ਅਰਥੀ

ਫ਼ਤਹਿਗੜ੍ਹ ਸਾਹਿਬ (ਬਿਪਨ): ਲੁਧਿਆਣਾ 'ਚ ਵਿਆਹ ਮਗਰੋਂ ਲਾੜੀ ਦੀ ਵਿਦਾਈ ਦੇ ਸਮੇਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਲਾੜੀ ਦਾ ਪਰਿਵਾਰ ਇਨੋਵਾ ਗੱਡੀ ਰਾਹੀਂ ਵਿਦਾਈ ਤੋਂ ਬਾਅਦ ਘਰ ਜਾ ਰਿਹਾ ਸੀ ਕਿ ਉਨ੍ਹਾਂ ਦੀ ਗੱਡੀ ਤੇਜ਼ ਰਫ਼ਤਾਰ ਟਰੱਕ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਲਾੜੀ ਦੇ ਮਾਪਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਾਸੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਟੱਕਰ ਇੰਨੀ ਜ਼ੋਰਦਾਰ ਸੀ ਕਿ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ਦੀ ਖ਼ਬਰ ਮਿਲਦੇ ਹੀ ਡੋਲੀ, ਜੋ ਜਲੰਧਰ ਵੱਲ ਜਾ ਰਹੀ ਸੀ, ਰਾਹ ਵਿਚੋਂ ਹੀ ਵਾਪਸ ਲੁਧਿਆਣਾ ਪਰਤ ਆਈ। ਨਵ-ਵਿਵਾਹਿਤ ਜੋੜੇ ਸਮੇਤ ਦੋਵੇਂ ਪਰਿਵਾਰਾਂ ਵਿਚ ਸੋਗ ਦਾ ਮਾਹੌਲ ਹੈ।

ਅਸ਼ੋਕ ਨੰਦਾ, ਕਿਰਨ ਨੰਦਾ ਅਤੇ ਰੇਣੂ ਬਾਲਾ ਦਾ ਅੰਤਿਮ ਸੰਸਕਾਰ ਅੱਜ ਸਰਹਿੰਦ ਵਿਖੇ ਕੀਤੀਆਂ ਗਈਆਂ। ਸ਼ਹਿਰ ਭਰ ਤੋਂ ਵੱਡੀ ਗਿਣਤੀ ਵਿਚ ਲੋਕ, ਜਿਨ੍ਹਾਂ ਵਿਚ ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧੀ ਵੀ ਸ਼ਾਮਲ ਸਨ, ਨੇ ਆਪਣਾ ਦੁੱਖ ਪ੍ਰਗਟ ਕਰਨ ਲਈ ਅੰਤਿਮ ਸੰਸਕਾਰ ਵਿਚ ਸ਼ਿਰਕਤ ਕੀਤੀ। ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਦੇਹਾਂਤ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ, ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਦੁੱਖ ਪ੍ਰਗਟ ਕੀਤਾ। 

ਜ਼ਿਕਰਯੋਗ ਹੈ ਕਿ ਅਸ਼ੋਕ ਨੰਦਾ ਦੀ ਧੀ, ਗ਼ਜ਼ਲ ਦਾ ਵਿਆਹ ਐਤਵਾਰ ਰਾਤ ਨੂੰ ਲੁਧਿਆਣਾ ਵਿਚ ਹੋਇਆ ਸੀ। ਆਪਣੀ ਧੀ ਦੀ ਡੋਲੀ ਨੂੰ ਵਿਦਾ ਕਰਕੇ, ਅਸ਼ੋਕ ਨੰਦਾ, ਉਨ੍ਹਾਂ ਦੀ ਪਤਨੀ ਕਿਰਨ, ਉਨ੍ਹਾਂ ਦੀ ਮਾਸੀ ਰੇਣੂ ਅਤੇ ਦੋ ਹੋਰ ਪਰਿਵਾਰਕ ਮੈਂਬਰ, ਮੋਹਨ ਨੰਦਾ ਅਤੇ ਸ਼ਰਮੀਲੀ ਨੰਦਾ, ਆਪਣੀ ਇਨੋਵਾ ਕਾਰ ਵਿਚ ਸਰਹਿੰਦ ਵਾਪਸ ਆ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਸਾਹਨੇਵਾਲ ਦੇ ਜੀਟੀ ਰੋਡ ਦੇ ਖਾਕਟ ਚੌਰਾਹੇ ਕੋਲ ਪਹੁੰਚੀ, ਤਾਂ ਇਕ ਟਰੱਕ ਦੇ ਪਿਛਲੇ ਹਿੱਸੇ ਵਿਚ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਅਸ਼ੋਕ ਨੰਦਾ, ਉਨ੍ਹਾਂ ਦੀ ਪਤਨੀ ਕਿਰਨ ਨੰਦਾ ਅਤੇ ਉਨ੍ਹਾਂ ਦੀ ਮਾਸੀ ਰੇਣੂ ਬਾਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ ਅਤੇ ਇਸ ਸਮੇਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹਨ।


author

Anmol Tagra

Content Editor

Related News