ਲੁਧਿਆਣਾ ਦੇ ਕਾਨੂੰਗੋ ਨੂੰ ਵੀ ਹੋਇਆ ਕੋਰੋਨਾ ਵਾਇਰਸ

Thursday, Apr 16, 2020 - 11:40 PM (IST)

ਲੁਧਿਆਣਾ ਦੇ ਕਾਨੂੰਗੋ ਨੂੰ ਵੀ ਹੋਇਆ ਕੋਰੋਨਾ ਵਾਇਰਸ

ਲੁਧਿਆਣਾ (ਸਹਿਗਲ)-ਕੋਰੋਨਾ ਵਾਇਰਸ ਦੇ ਕਹਿਰ ਕਾਰਨ ਸ਼ਹਿਰ ਦੇ ਇਕ ਕਾਨੂੰਗੋ 58 ਸਾਲਾਂ ਗੁਰਮੇਲ ਸਿੰਘ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਗੁਰਮੇਲ ਸਿੰਘ ਪਾਇਲ ਦਾ ਰਹਿਣ ਵਾਲਾ ਹੈ। ਪਿਛਲੇ ਕਈ ਦਿਨਾਂ ਤੋਂ ਉਹ ਘਰ ਵਿਚ ਹੀ ਸੀ। ਪਰਿਵਾਰ ਵਾਲਿਆਂ ਮੁਤਾਬਕ 10 ਅਪ੍ਰੈਲ ਤੋਂ ਉਨ੍ਹਾਂ ਦੀ ਸਿਹਤ ਕੁਝ ਖਰਾਬ ਚੱਲ ਰਹੀ ਸੀ, ਜਿਸ ਕਾਰਨ 14 ਅਪ੍ਰੈਲ ਨੂੰ ਉਹ ਦਯਾਨੰਦ ਹਸਪਤਾਲ ਵਿਚ ਭਰਤੀ ਹੋ ਗਏ।

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਗੁਰਮੇਲ ਸਿੰਘ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਉਹ ਕਈ ਦਿਨ ਘਰ ਰਹੇ। ਹੁਣ ਦੇਖਣਾ ਇਹ ਹੈ ਕਿ ਉਨ੍ਹਾਂ ਨੂੰ ਘਰ ਕੌਣ-ਕੌਣ ਮਿਲਣ ਆਇਆ। ਉਸ ਤੋਂ ਬਾਅਦ ਜਾਂਚ ਅਤੇ ਸਰਵੇਖਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਆਈ 52 ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਉਕਤ ਖੁਲਾਸਾ ਹੋਇਆ ਹੈ, ਜਿਸ ਵਿਚ 51 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਹੁਣ ਤੱਕ ਜ਼ਿਲੇ ਵਿਚ 12 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ।


author

Karan Kumar

Content Editor

Related News