ਲੁਧਿਆਣਾ ''ਚ ਵਿਅਕਤੀ ਨੂੰ ਅਗਵਾ ਕਰ ਕਤਲ ਕਰਨ ਦੀ ਕੋਸ਼ਿਸ਼, ਟ੍ਰੈਵਲ ਏਜੰਟ ਨਾਮਜ਼ਦ
Thursday, Dec 05, 2024 - 02:17 PM (IST)
ਲੁਧਿਆਣਾ (ਗਣੇਸ਼): ਸਤੰਬਰ ਮਹੀਨੇ ਲੁਧਿਆਣਾ ਦੇ ਮਾਡਲ ਟਾਊਨ ਥਾਣੇ ਅਧੀਨ ਪੈਂਦੀ ਰਾੜਾ ਮਾਰਕੀਟ ਤੋਂ ਅਮਿਤ ਸ਼ਰਮਾ ਨਾਂ ਦੇ ਸ਼ਖ਼ਸ ਨੂੰ ਅਗਵਾ ਕਰ ਕੇ ਉਸ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਗਰੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ। ਹੁਣ ਮਾਡਲ ਟਾਊਨ ਥਾਣੇ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੀੜਤ ਨੇ ਕਿਹਾ ਕਿ ਮੁਲਜ਼ਮਾਂ ਵਿਚੋਂ ਇਕ ਟ੍ਰੈਵਲ ਏਜੰਟ ਹੈ ਜੋ ਸਿਆਸੀ ਪਾਰਟੀ ਦੇ ਆਗੂਆਂ ਤਕ ਪਹੁੰਚ ਰੱਖਦਾ ਹੈ। ਇਸ ਲਈ ਪੁਲਸ ਵੀ ਉਸ ਨੂੰ ਹੱਥ ਪਾਉਣ ਤੋਂ ਡਰਦੀ ਹੈ। ਪੀੜਤ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਂਚ ਮਗਰੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ, ਜਿਸ ਨਾਲ ਉਸ ਨੂੰ ਇਨਸਾਫ਼ ਮਿਲਣ ਦੀ ਆਸ ਜਾਗੀ ਹੈ। ਪੀੜਤ ਦਾ ਦੋਸ਼ ਹੈ ਕਿ ਟ੍ਰੈਵਲ ਏਜੰਟ ਨੀਤਿਸ਼ ਘਈ ਤੇ ਯੁਗੇਸ਼ ਕਾਲੀ ਤੇ ਕੁਝ ਅਣਪਛਾਤੇ ਲੋਕ ਜਿਨ੍ਹਾਂ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ, ਨੇ ਰਲ਼ ਕੇ ਉਸ ਨੂੰ ਅਗਵਾ ਕਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਸਾਰੀ ਘਟਨਾ CCTV ਕੈਮਰਿਆਂ ਵਿਚ ਵੀ ਕੈਦ ਹੋ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਪੀੜਤ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਉਸ ਦੀ ਜਾਨ ਬੱਚ ਗਈ। ਇਸ ਮਾਮਲੇ ਵਿਚ ਯੋਗੇਸ਼ ਕਾਲੀ, ਨੀਤਿਸ਼ ਘਈ ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੀੜਤ ਨੇ ਦੱਸਿਆ ਕਿ ਨੀਤਿਸ਼ ਘਈ ਟ੍ਰੈਵਲ ਏਜੰਟ ਹੈ ਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8