ਟੋਲ ਪਲਾਜ਼ਾ 'ਤੇ ਸਕਾਰਪਿਓ ਨੂੰ ਲੱਗੀ ਅੱਗ, ਵਾਲ-ਵਾਲ ਬਚੇ 7 ਕਾਰ ਸਵਾਰ (ਵੀਡੀਓ)

10/08/2019 9:49:35 AM

ਲੁਧਿਆਣਾ (ਨਰਿੰਦਰ ਮਹਿੰਦਰੂ) - ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਬੀਤੇ ਦਿਨ ਇਕ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਕਾਰ 'ਚ ਸਵਾਰ 7 ਸਵਾਰਿਆਂ ਵਾਲ-ਵਾਲ ਬਚ ਗਈਆਂ। ਵੇਖਦਿਆਂ ਹੀ ਵੇਖਦਿਆਂ ਗੱਡੀ ਪੂਰੀ ਤਰ੍ਹਾਂ ਦੇ ਨਾਲ ਸੜ੍ਹ ਕੇ ਸੁਆਹ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

PunjabKesari

ਜਾਣਕਾਰੀ ਅਨੁਸਾਰ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ, ਜੋ ਜਲੰਧਰ ਬਾਈਪਾਸ ਰੋਡ 'ਤੇ ਸਥਿਤ ਹੈ, ਬੀਤੀ ਰਾਤ ਇਕ ਸਕਾਰਪੀਓ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਗੱਡੀ 'ਚ ਸਵਾਰ 7 ਸਵਾਰਿਆਂ, ਜਿਸ 'ਚ 4 ਔਰਤਾਂ, 1 ਬੱਚੀ ਅਤੇ 2 ਵਿਅਕਤੀ ਸਵਾਰ ਸਨ, ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਟ ਨੂੰ ਅੱਗ 'ਤੇ ਕਾਬੂ ਪਾਉਣ 'ਚ ਚਾਰ ਘੰਟਿਆਂ ਦਾ ਸਮਾਂ ਲੱਗਾ, ਜਿਸ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਚੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 


rajwinder kaur

Content Editor

Related News