ਮਕਾਨ ਮਾਲਕ ਤੋਂ ਤੰਗ ਪੂਰੇ ਪਰਿਵਾਰ ਨੇ ਖਾਧਾ ਜ਼ਹਿਰ, 2 ਦੀ ਮੌਤ

Saturday, Feb 02, 2019 - 03:47 PM (IST)

ਮਕਾਨ ਮਾਲਕ ਤੋਂ ਤੰਗ ਪੂਰੇ ਪਰਿਵਾਰ ਨੇ ਖਾਧਾ ਜ਼ਹਿਰ, 2 ਦੀ ਮੌਤ

ਲੁਧਿਆਣਾ (ਨਰਿੰਦਰ)— ਲੁਧਿਆਣਾ ਦੇ ਗੁਰੂ ਅਰਜਨ ਦੇਵ ਨਗਰ ਵਿਚ ਰਹਿੰਦੇ ਇਕ ਪਰਿਵਾਰ ਨੇ ਮਕਾਨ ਮਾਲਕ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ 2 ਦੀ ਮੌਤ ਅਤੇ 1 ਦੀ ਹਾਲਤ ਗੰਭੀਰ ਹੈ। ਮ੍ਰਿਤਕਾਂ ਦੀ ਪਛਾਣ ਸੁਸ਼ੀਲ ਧੀਰ ਅਤੇ ਉਸ ਦੀ ਪਤਨੀ ਆਸ਼ਾ ਧੀਰ ਦੇ ਰੂਪ ਵਿਚ ਹੋਈ ਹੈ।

PunjabKesari

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਲੁਧਿਆਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ 108 ਐਂਬੂਲੈਂਸ ਦੀ ਮਦਦ ਨਾਲ ਤਿੰਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਰਕਟਰਾਂ ਨੇ ਸੁਸ਼ੀਲ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦੀ ਪਤਨੀ ਆਸ਼ਾ ਧੀਰ ਨੇ ਵੀ ਦਮ ਤੋੜ ਦਿੱਤਾ। ਉਥੇ ਹੀ ਇਨ੍ਹਾਂ ਦੇ ਬੇਟੇ ਪ੍ਰਵੀਨ ਧੀਰ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਦੇ ਰਿਸ਼ਤੇਦਾਰਾਂ ਨੇ ਉਸ ਨੂੰ ਸਿਵਲ ਹਸਪਤਾਲ ਤੋਂ ਡੀ.ਐੱਮ.ਸੀ. ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

PunjabKesari


author

cherry

Content Editor

Related News