ਵੱਡੀ ਖ਼ਬਰ : ਲੁਧਿਆਣਾ ਦੇ ਦੋ ਇਲਾਕਿਆਂ ’ਚ ਲੱਗੀ ਪੂਰਨ ਤਾਲਾਬੰਦੀ

04/18/2021 6:21:05 PM

ਲੁਧਿਆਣਾ (ਮਹੇਸ਼, ਵਿੱਕੀ) : ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ ਲਗਾ ਦਿੱਤੀ ਗਈ ਹੈ। ਇਹ ਤਾਲਾਬੰਦੀ ਅਰਬਨ ਅਸਟੇਟ 1 ਅਤੇ ਦੋ ਵਿਚ ਲਗਾਈ ਗਈ ਹੈ। ਇਸ ਦੇ ਨਾਲ ਹੀ ਦੋਵਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਇਹ ਤਾਲਾਬੰਦੀ  ਅੱਜ ਰਾਤ 9 ਵਜੇ ਤੋਂ ਲਾਗੂ ਹੋਵੇਗੀ ਅਤੇ ਅਗਲੇ ਹੁਕਮਾਂ ਤਕ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪਤਨੀ ਦੀ ਸ਼ਿਕਾਇਤ ’ਤੇ ਜਲੰਧਰ ਪੁਲਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਇਸ ਸੰਬੰਧੀ ਜ਼ਿਲ੍ਹਾ ਮੈਜਿਸ਼ਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਅਤੇ ਫੇਸ-2, ਲੁਧਿਆਣਾ ਵਿਚ ਵੱਡੀ ਗਿਣਤੀ ਵਿਚ ਕੋਵਿਡ-19 ਪਾਜ਼ੇਟਿਵ ਮਰੀਜ਼ ਹੋਣ ਕਰਕੇ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਵਜੋਂ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਖੇਤਰ ਅੱਜ 18 ਅਪ੍ਰੈਲ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ 100 ਫੀਸਦ ਸੀਲ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਬੰਦ ਖ਼ਤਰਨਾਕ ਗੈਂਗਸਟਰ ਦਾ ਵੱਡਾ ਕਾਰਾ, ਪੁਲਸ ਨੇ ਇੰਝ ਕੀਤਾ ਖ਼ੁਲਾਸਾ

ਜ਼ਿਕਰਯੋਗ ਹੈ ਕਿ ਜੇਕਰ ਕਿਸੇ ਖੇਤਰ ਵਿਚ 15 ਮਰੀਜ਼ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਉਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਜਾਂਦਾ ਹੈ ਪਰ ਅਰਬਨ ਅਸਟੇਟ ਦੁੱਗਰੀ ਦੇ ਫੇਜ਼-1 ਅਤੇ ਫੇਸ-2 ਵਿਚ ਹਾਲ ਹੀ ਵਿਚ 70 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਗਏ ਅਗਲੇ 7 ਘੰਟਿਆਂ ਦੇ ਅੰਤਰਾਲ ਵਿਚ ਲੋੜੀਂਦੀ ਤਿਆਰੀ ਮੁਕੰਮਲ ਕਰ ਲਈ ਜਾਵੇ।

ਇਹ ਵੀ ਪੜ੍ਹੋ : ਐੱਸ. ਆਈ. ਟੀ. ਭੰਗ ਹੋਣ ਤੋਂ ਬਾਅਦ ਐੱਚ. ਐੱਸ. ਫੂਲਕਾ ਦੀ ਕੈਪਟਨ ਸਰਕਾਰ ਨੂੰ ਚਿੱਠੀ, ਆਖੀਆਂ ਵੱਡੀਆਂ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh