ਲੁਧਿਆਣਾ 'ਚ ਲਗਜ਼ਰੀ ਕਾਰ ਨੂੰ ਲੱਗੀ ਅੱਗ! ਮੇਨ ਰੋਡ 'ਤੇ ਰੁਕੀ ਰਹੀ ਆਵਾਜਾਈ

Wednesday, Oct 01, 2025 - 12:26 PM (IST)

ਲੁਧਿਆਣਾ 'ਚ ਲਗਜ਼ਰੀ ਕਾਰ ਨੂੰ ਲੱਗੀ ਅੱਗ! ਮੇਨ ਰੋਡ 'ਤੇ ਰੁਕੀ ਰਹੀ ਆਵਾਜਾਈ

ਲੁਧਿਆਣਾ (ਵਿਜੇ): ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਚੱਲਦੀ ਹੋਈ ਲਗਜ਼ਰੀ ਕਾਰ ਅਚਾਨਕ ਅੱਗ ਦੀ ਲਪੇਟ ਵਿਚ ਆ ਗਈ। ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ Audi ਕਾਰ ਪੂਰੀ ਤਰ੍ਹਾਂ ਨਾਲ ਸੜ ਗਈ। ਮੁੱਢਲੇ ਤੌਰ 'ਤੇ ਇਸ ਅੱਗ ਲੱਗਣ ਦਾ ਕਾਰਨ ਵਾਹਨ ਦੀਆਂ ਤਾਰਾਂ ਵਿਚ ਹੋਇਆ ਸ਼ਾਰਟ ਸਰਕਟ ਦੱਸਿਆ ਗਿਆ ਹੈ। ਇਸ ਭਿਆਨਕ ਘਟਨਾ ਦੇ ਕਾਰਨ ਕਰੀਬ ਇਕ ਘੰਟੇ ਤੱਕ ਸੜਕ 'ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਜਾਮ ਲੱਗਿਆ ਰਿਹਾ।

ਇਹ ਖ਼ਬਰ ਵੀ ਪੜ੍ਹੋ - ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ 'ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ

ਕਾਰ ਮਾਲਕ ਮਨਵੀਰ ਸਿੰਘ ਮੋਗਾ ਤੋਂ ਆਪਣੀ ਕਾਰ ਦੇ ਸ਼ੀਸ਼ੇ ਬਦਲਵਾਉਣ ਲਈ ਦੁੱਗਰੀ ਖੇਤਰ ਵਿਚ ਸਥਿਤ ਇਕ ਸਰਵਿਸ ਸਟੇਸ਼ਨ 'ਤੇ ਆਏ ਸਨ। ਸਰਵਿਸ ਕਰਵਾਉਣ ਤੋਂ ਬਾਅਦ ਜਦੋਂ ਉਹ ਵਾਪਸ ਮੋਗਾ ਵੱਲ ਜਾ ਰਹੇ ਸਨ, ਤਾਂ ਰਾਹ ਵਿਚ ਸ਼ਾਰਟ ਸਰਕਟ ਹੋਣ ਕਾਰਨ ਗੱਡੀ ਵਿਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ। ਅੱਗ ਇੰਨੀ ਭਿਆਨਕ ਸੀ ਕਿ ਸਿਰਫ਼ 10 ਮਿੰਟਾਂ ਦੇ ਅੰਦਰ ਪੂਰੀ ਕਾਰ ਅੱਗ ਦੀ ਲਪੇਟ ਵਿਚ ਆ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ

ਅੱਗ ਦੀਆਂ ਲਪਟਾਂ ਦੇਖ ਕੇ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ, ਅਤੇ ਕੁਝ ਸਮੇਂ ਲਈ ਆਵਾਜਾਈ ਵੀ ਰੁਕ ਗਈ। ਸਥਾਨਕ ਲੋਕਾਂ ਨੇ ਮੌਕੇ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਫੋਰਸ ਵੀ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕੰਟਰੋਲ ਕਰ ਕੇ ਆਵਾਜਾਈ ਸੁਚਾਰੂ ਕਰਵਾਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News