ਪੰਜਾਬ ਤੋਂ ਲੈ ਕੇ ਦਿੱਲੀ ਤੱਕ ਟੀਮਾਂ ਦੇ ਸਰਵੇ ਦੇ ਆਧਾਰ ’ਤੇ ਲੱਗੇਗੀ ‘ਆਪ’ ਦੇ ਨਾਂ ’ਤੇ ਮੋਹਰ
Monday, Jan 06, 2025 - 01:26 PM (IST)
ਲੁਧਿਆਣਾ (ਹਿਤੇਸ਼)- ਨਗਰ ਨਿਗਮ ਚੋਣਾਂ ਤੋਂ ਕਈ ਦਿਨਾਂ ਬਾਅਦ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਕੌਂਸਲਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਹੀ ਮੇਅਰ ਬਣਾਉਣ ਦੀ ਪ੍ਰਕਿਰਿਆ ਇਕਦਮ ਤੇਜ਼ ਹੋ ਗਈ ਹੈ, ਜਿਸ ਦੇ ਤਹਿਤ ਲੋਕਲ ਬਾਡੀਜ਼ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਤੋਂ ਲੈ ਕੇ ਡਵੀਜ਼ਨ ਕਮਿਸ਼ਨਰ ਨੂੰ ਗਾਈਡ ਲਾਈਨ ਵੀ ਜਾਰੀ ਕਰ ਦਿੱਤੀ ਗਈ ਹੈ ਪਰ ਮੇਅਰਾਂ ਦੇ ਨਾਂ ਨੂੰ ਲੈ ਕੇ ਤਸਵੀਰ ਅਜੇ ਤੱਕ ਸਾਫ ਨਹੀਂ ਹੋ ਸਕੀ। ਸੂਤਰਾਂ ਅਨੁਸਾਰ ਮੇਅਰ ਦੇ ਚਿਹਰੇ ਫਾਈਨਲ ਕਰਨ ਲਈ ਆਮ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਅਤੇ ਪੰਜਾਬ ਦੋਵੇਂ ਲੈਵਲ ਤੋਂ ਸਰਵੇ ਕਰਵਾਇਆ ਗਿਆ ਹੈ, ਜਿਸ ਨੂੰ ਲੈ ਕੇ ਰਿਪੋਰਟ ਸਰਕਾਰ ਵੱਲੋਂ ਇਸ ਮੁੱਦੇ ’ਤੇ ਚੰਡੀਗੜ੍ਹ ’ਚ ਬੁਲਾਈ ਗਈ ਸੱਤਾਧਾਰੀ ਵਿਧਾਇਕਾਂ ਦੀ ਮੀਟਿੰਗ ’ਚ ਪੇਸ਼ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਜਾਣਕਾਰੀ ਮੁਤਾਬਕ ਇਸ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨਾਲ ਸੰਦੀਪ ਪਾਠਕ ਦੇ ਨਾਲ ਦਿੱਲੀ ਤੋਂ ਹੋਰ ਨੇਤਾ ਵੀ ਸ਼ਾਮਲ ਹੋ ਸਕਦੇ ਹਨ। ਮੀਟਿੰਗ ’ਚ ਜਿਥੇ ਮੇਅਰ ਲਈ ਜ਼ਰੂਰੀ ਬਹੁਮਤ ਜੁਟਾਉਣ ਲਈ ਦੂਜੀਆਂ ਪਾਰਟੀਆਂ ਦੇ ਕੌਂਸਲਰ ਤੋੜਨ ਦੇ ਨਾਲ ਹੀ ਮੇਅਰ ਦੀ ਚੋਣ ਨਾਲ ਜੁੜੀ ਰਣਨੀਤੀ ’ਤੇ ਚਰਚਾ ਕੀਤੀ ਜਾਵੇਗੀ, ਉਥੇ ਮੇਅਰ ਬਣਾਉਣ ਲਈ ਇਕ ਨਾਮ ’ਤੇ ਸਾਰੇ ਵਿਧਾਇਕਾਂ ਦੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਲੈ ਕੇ ਲੱਗੀਆਂ ਨਜ਼ਰਾਂ
ਲੁਧਿਆਣਾ ’ਚ ਮੇਅਰ ਦੀ ਚੋਣ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਵਿਧਾਇਕਾਂ ਦੇ ਰਿਸ਼ਤੇਦਾਰਾਂ ’ਤੇ ਲੱਗੀਆਂ ਹੋਈਆਂ ਹਨ, ਕਿਉਂਕਿ ਨਗਰ ਨਿਗਮ ਚੋਣਾਂ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਗੁਰਪ੍ਰੀਤ ਗੋਗੀ ਦੀਆਂ ਪਤਨੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਵੇਂ ਵਿਧਾਇਕ ਪੱਪੀ ਦੇ ਭਰਾ ਰਾਕੇਸ਼ ਪਰਾਸ਼ਰ ਜਿੱਤੇ ਹਨ ਅਤੇ ਸਭ ਤੋਂ ਸੀਨੀਅਰ ਕੌਂਸਲਰ ਹੋਣ ਦੀ ਵਜ੍ਹਾ ਨਾਲ ਉਹ ਮੇਅਰ ਅਹੁਦੇ ਦੇ ਪ੍ਰਬਲ ਦਾਅਵੇਦਾਰ ਮੰਨੇ ਜਾ ਰਹੇ ਹਨ। ਇਸੇ ਤਰ੍ਹਾਂ ਵਿਧਾਇਕ ਮਦਨ ਲਾਲ ਬੱਗਾ ਅਤੇ ਕੁਲਵੰਤ ਸਿੱਧੂ ਦੇ ਬੇਟੇ ਕੌਂਸਲਰ ਬਣ ਗਏ ਹਨ, ਜੋ ਕਿ ਆਪਣੇ ਬੇਟਿਆਂ ਨੂੰ ਅਹੁਦੇ ਦਿਵਾਉਣ ਲਈ ਜ਼ੋਰ ਲਗਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਸਰਦੀ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਕਦਮ
ਹੁਣ ਦੇਖਣਾ ਇਹ ਹੋਵੇਗਾ ਕਿ ਲੁਧਿਆਣਾ ’ਚ ਕਿਸੇ ਵਿਧਾਇਕ ਨੂੰ ਮੰਤਰੀ ਨਾ ਬਣਾਉਣ ਬਦਲੇ ਵਿਚ ਆਮ ਆਦਮੀ ਪਾਰਟੀ ਵੱਲੋਂ ਕਿਸੇ ਦੇ ਪਰਿਵਾਰਕ ਮੈਂਬਰ ਨੂੰ ਨਗਰ ਨਿਗਮ ’ਚ ਵੱਡੀ ਜ਼ਿੰਮੇਦਾਰੀ ਦੇਣ ਨੂੰ ਲੇ ਕੇ ਕੀ ਫੈਸਲਾ ਕੀਤਾ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8