100 ਕਰੋੜ ਰੁਪਏ ਜੁਰਮਾਨਾ ਲਾਉਣ ਦਾ ਮਾਮਲਾ, NGT ਦੇ ਫ਼ੈਸਲੇ ਖ਼ਿਲਾਫ਼ ਅਪੀਲ ਕਰੇਗਾ ਲੁਧਿਆਣਾ ਨਗਰ ਨਿਗਮ
Thursday, Jul 28, 2022 - 02:49 PM (IST)
ਲੁਧਿਆਣਾ (ਹਿਤੇਸ਼) : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਵੱਲੋਂ ਤਾਜਪੁਰ ਰੋਡ ਡੰਪ ਦੇ ਕੋਲ ਅੱਗ ਲੱਗਣ ਕਾਰਨ 7 ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ’ਚ ਜੋ 100 ਕਰੋੜ ਦਾ ਜੁਰਮਾਨਾ ਲਗਾਉਣ ਦੀ ਕਾਰਵਾਈ ਕੀਤੀ ਗਈ ਹੈ, ਉਸ ਦੇ ਖ਼ਿਲਾਫ਼ ਨਗਰ ਨਿਗਮ ਵੱਲੋਂ ਅਪੀਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਕੀਤੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਦੀ ਕਿਸਾਨਾਂ ਨੂੰ ਸਲਾਹ
ਉਨ੍ਹਾਂ ਕਿਹਾ ਕਿ ਅਜੇ ਐੱਨ. ਜੀ. ਟੀ. ਦੇ ਫ਼ੈਸਲੇ ਦੀ ਕਾਪੀ ਨਹੀਂ ਮਿਲੀ ਹੈ, ਜਿਸ ਨੂੰ ਸਟੱਡੀ ਕੀਤਾ ਜਾਵੇਗਾ, ਜਿਸ ਦੇ ਆਧਾਰ ’ਤੇ ਰਿਵਿਊ ਪਟੀਸ਼ਨ ਫਾਈਲ ਕੀਤੀ ਜਾਵੇਗੀ। ਇਸ ਨੂੰ ਲੈ ਕੇ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨਾਲ ਚਰਚਾ ਕੀਤੀ ਗਈ ਹੈ। ਜੇਕਰ ਲੋੜ ਪਈ ਤਾਂ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਲਈ ਹੋਰ ਬਦਲ ਅਪਣਾਏ ਜਾ ਸਕਦੇ ਹਨ, ਜਿਸ ਨੂੰ ਲੈ ਕੇ ਕਾਨੂੰਨੀ ਮਾਹਿਰਾਂ ਦੇ ਨਾਲ ਸਲਾਹ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਿਨ-ਦਿਹਾੜੇ ਦੁਕਾਨਕਾਰ ਦਾ ਕਤਲ, ਬਚਾਉਣ ਆਈ ਪਤਨੀ ਦੇ ਵੀ ਢਿੱਡ 'ਚ ਮਾਰਿਆ ਚਾਕੂ
ਜਵਾਬ ਦਾਖ਼ਲ ਨਾ ਕਰਨ ਦੀ ਹੋ ਰਹੀ ਹੈ ਚਰਚਾ
ਇਸ ਮਾਮਲੇ ’ਚ ਨਗਰ ਨਗਮ ਵੱਲੋਂ ਐੱਨ. ਜੀ. ਟੀ. ਕੋਲ ਜਵਾਬ ਦਾਖ਼ਲ ਨਾ ਕਰਨ ਦੀ ਚਰਚਾ ਹੋ ਰਹੀ ਹੈ, ਜਿਸ ਨੂੰ ਲੈ ਕੇ ਕਮਿਸ਼ਨਰ ਦਾ ਕਹਿਣਾ ਹੈ ਕਿ ਨਗਰ ਨਿਗਮ ਅਤੇ ਚੀਫ ਸਕੱਤਰ ਵੱਲੋਂ ਜਵਾਬ ਭੇਜ ਦਿੱਤਾ ਗਿਆ ਸੀ ਪਰ ਐੱਨ. ਜੀ. ਟੀ. ਵੱਲੋਂ ਇਕ ਪਾਸੜ ਫ਼ੈਸਲਾ ਕੀਤਾ ਗਿਆ ਹੈ, ਜਿਸ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਜਵਾਬ ਦਾਖ਼ਲ ਕਰਨ ’ਚ ਕਿਸੇ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ