NGT ਦੀ ਵੱਡੀ ਕਾਰਵਾਈ : ਲੁਧਿਆਣਾ ਨਗਰ ਨਿਗਮ ਨੂੰ ਠੋਕਿਆ 100 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Wednesday, Jul 27, 2022 - 11:12 AM (IST)

NGT ਦੀ ਵੱਡੀ ਕਾਰਵਾਈ : ਲੁਧਿਆਣਾ ਨਗਰ ਨਿਗਮ ਨੂੰ ਠੋਕਿਆ 100 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਲੁਧਿਆਣਾ (ਧੀਮਾਨ) : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਲੁਧਿਆਣਾ ਨਗਰ ਨਿਗਮ ਨੂੰ 7 ਲੋਕਾਂ ਦੀ ਹੋਈ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ 100 ਕਰੋੜ ਰੁਪਏ ਦਾ ਜੁਰਮਾਨਾ ਠੋਕਿਆ ਹੈ। ਇਸ ਨੂੰ ਜ਼ਿਲ੍ਹਾ ਕਮਿਸ਼ਨਰ ਕੋਲ ਇਕ ਮਹੀਨੇ ’ਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਜੇਕਰ ਨਗਰ ਨਿਗਮ ਨੇ ਇਸ ਨੂੰ ਨਾ ਜਮ੍ਹਾਂ ਕਰਵਾਇਆ ਤਾਂ ਪੰਜਾਬ ਸਰਕਾਰ ਇਸ ਨੂੰ ਜਮ੍ਹਾਂ ਕਰਵਾਏਗੀ। ਐੱਨ. ਜੀ. ਟੀ. ਵੱਲੋਂ ਜਾਰੀ ਆਰਡਰ ’ਚ ਸਪੱਸ਼ਟ ਕਿਹਾ ਗਿਆ ਹੈ ਕਿ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲਕਾਂਡ : ਮੋਹਾਲੀ ਪੁਲਸ ਵੱਲੋਂ ਗੈਂਗਸਟਰ ਭੁੱਪੀ ਰਾਣਾ ਤੇ 5 ਸ਼ਾਰਪ ਸ਼ੂਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ 
ਦਰਦਨਾਕ ਹਾਦਸੇ ਕਾਰਨ ਗਈ ਸੀ 7 ਲੋਕਾਂ ਦੀ ਜਾਨ
ਦਰਅਸਲ ਡੰਪ ’ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ 'ਚ ਸੁਰੇਸ਼ (55), ਰੋਨਾ ਰਾਣੀ (50), ਰਾਖੀ (15), ਮਨੀਸ਼ਾ (10), ਚਾਂਦਨੀ (5), ਗੀਤਾ (6) ਅਤੇ ਸੰਨੀ (2) ਸ਼ਾਮਲ ਸਨ। ਇਨ੍ਹਾਂ ਦੀ ਮੌਤ ਧੂੰਏਂ ਕਾਰਨ ਦਮ ਘੁੱਟਣ ਨਾਲ ਹੋਈ ਸੀ। ਐੱਨ. ਜੀ. ਟੀ. ਦਾ ਕਹਿਣਾ ਹੈ ਕਿ ਮਰਨ ਵਾਲਿਆਂ ਨੂੰ ਮੁਆਵਜ਼ੇ ਦੇ ਤੌਰ ’ਤੇ ਜਿਨ੍ਹਾਂ ਵਿਅਕਤੀਆਂ ਦੀ ਉਮਰ 50 ਸਾਲ ਤੋਂ ਉੱਪਰ ਸੀ, ਉਨ੍ਹਾਂ ਦੇ ਘਰ ਵਾਲਿਆਂ ਨੂੰ 10 ਲੱਖ ਰੁਪਏ ਪ੍ਰਤੀ ਵਿਅਕਤੀ ਅਤੇ ਜਿਨ੍ਹਾਂ ਦੀ ਉਮਰ 20 ਸਾਲ ਤੋਂ ਹੇਠਾਂ ਹੈ, ਉਨ੍ਹਾਂ ਨੂੰ 7.5 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : RTI 'ਚ ਖ਼ੁਲਾਸਾ : ਚੰਡੀਗੜ੍ਹ ਪੁਲਸ ਨੇ ਕੇਂਦਰੀ ਮੰਤਰੀ ਦੇ ਸਵਾਗਤ 'ਤੇ ਖ਼ਰਚ ਕੀਤੇ ਇਕ ਕਰੋੜ ਰੁਪਏ

ਐੱਨ. ਜੀ. ਟੀ. ਨੇ ਜੁਰਮਾਨਾ ਲਗਾਉਣ ਦੇ ਪਿੱਛੇ ਉਸ ਕਾਰਨ ਨੂੰ ਵੀ ਲਿਆ, ਜਿਸ 'ਚ ਐੱਨ. ਜੀ. ਟੀ. ਦੀ 21 ਅਪ੍ਰੈਲ, 2022 ਨੂੰ ਸਾਲਿਡ ਵੇਸਟ ਮੈਨੇਜਮੈਂਟ ਰੂਲ 2016 ’ਚ ਕਿਹਾ ਗਿਆ ਸੀ ਕਿ 10 ਮਾਰਚ 2019 ਅਤੇ 10 ਜਨਵਰੀ 2020 ਨੂੰ ਦੋ ਆਰਡਰ ਪਾਸ ਕੀਤੇ ਗਏ ਸੀ, ਜਿਸ 'ਚ ਕਿਹਾ ਗਿਆ ਸੀ ਕਿ ਡੰਪ ਦੀ ਦੇਖ-ਰੇਖ ਕਰਨ ਵਿਚ ਨਗਰ ਨਿਗਮ ਕਿਉਂ ਫੇਲ੍ਹ ਸਾਬਿਤ ਹੋ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News