ਓਜਸਵੀ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Monday, Jun 15, 2026 - 04:28 PM (IST)

ਓਜਸਵੀ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਲੁਧਿਆਣਾ (ਹਿਤੇਸ਼): ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਆਈ. ਏ. ਐੱਸ. ਅਫ਼ਸਰ ਓਜਸਵੀ ਨੇ ਸੋਮਵਾਰ ਨੂੰ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਲੁਧਿਆਣਾ ਡਿਪਟੀ ਕਮਿਸ਼ਨਰ ਦੇ ਨਾਲ ਅਹੁਦਾ ਸੰਭਾਲਿਆ। ਉਹ 2020 ਬੈਚ ਦੇ ਆਈ. ਏ. ਐੱਸ. ਅਫ਼ਸਰ ਹਨ ਤੇ ਨਗਰ ਨਿਗਮ ਵਿਚ ਨੀਰੂ ਕਤਿਆਲ ਦੀ ਜਗ੍ਹਾ ਆਏ ਹਨ। 

ਅਹੁਦਾ ਸੰਭਾਲਣ ਮਗਰੋਂ ਨਵੇਂ ਕਮਿਸ਼ਨਰ ਓਜਸਵੀ ਨੇ ਨਗਰ ਨਿਗਮ ਦੇ ਸੀਨੀਅਰ ਅਫ਼ਸਰਾਂ ਦੇ ਨਾਲ ਪਹਿਲੀ ਸਮੀਖਿਆ ਮੀਟਿੰਗ ਕੀਤੀ। ਬੈਠਕ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ, ਪੈਂਡਿੰਗ ਪ੍ਰਾਜੈਕਟਾਂ ਤੇ ਪ੍ਰਸ਼ਾਸਕੀ ਕਾਰਜਪ੍ਰਣਾਲੀ ਸਮੇਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ। ਅਫ਼ਸਰਾਂ ਨੂੰ ਜਨਹਿਤ ਨਾਲ ਜੁੜੇ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਸਮਾਂਬੱਧ ਤਰੀਕੇ ਨਾਲ ਯੋਜਨਾਵਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। 

ਇਸ ਤੋਂ ਪਹਿਲਾਂ ਓਜਸਵੀ ਗ੍ਰੇਟਰ ਲੁਧਿਆਣਾ ਏਰੀਆ ਡਿਵਲਪਮੈਂਟ ਅਥਾਰਟੀ ਵਿਚ ਚੀਫ਼ ਐਡਮੀਨਿਸਟ੍ਰੇਟਰ ਦੇ ਅਹੁਦੇ 'ਤੇ ਤਾਇਨਾਤ ਸਨ। ਪ੍ਰਸ਼ਾਸਕੀ ਕੰਮਾਂ ਦਾ ਉਨ੍ਹਾਂ ਦਾ ਤਜ਼ਰਬਾ ਹੁਣ ਨਗਰ ਨਿਗਮ ਦੇ ਕੰਮਕਾਰ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਨਗਰ ਨਿਗਮ ਵਿਚ ਨਵੇਂ ਕਮਿਸ਼ਨਰ ਦੀ ਨਿਯੁਕਤੀ ਦੇ ਨਾਲ ਪ੍ਰਸ਼ਾਸਕੀ ਪੱਧਰ 'ਤੇ ਵੀ ਬਦਲਾਅ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵਿਭਾਗਾਂ ਵਿਚ ਫੇਰਬਦਲ, ਕਾਰਜਪ੍ਰਣਾਲੀ ਵਿਚ ਸੁਧਾਰ ਤੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਈ ਨਵੇਂ ਫ਼ੈਸਲੇ ਲਏ ਜਾ ਸਕਦੇ ਹਨ। 


author

Anmol Tagra

Content Editor

Related News