ਇਹ ਹੋਣਗੇ ਲੁਧਿਆਣਾ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ

Monday, Jan 20, 2025 - 09:13 AM (IST)

ਇਹ ਹੋਣਗੇ ਲੁਧਿਆਣਾ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ

ਲੁਧਿਆਣਾ (ਵੈੱਬ ਡੈਸਕ)– ਲੁਧਿਆਣਾ ’ਚ ਨਵੇਂ ਕੌਂਸਲਰਾਂ ਦੇ ਸਹੁੰ ਚੁੱਕਣ ਦੇ ਨਾਲ ਹੀ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਅੱਜ 11 ਵਜੇ ਮੇਅਰ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੰਦਰਜੀਤ ਕੌਰ ਲੁਧਿਆਣਾ ਦੇ ਨਵੇਂ ਮੇਅਰ ਹੋ ਸਕਦੇ ਹਨ। ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਤੇ ਪ੍ਰਿੰਸ ਜੋਹਰ ਨੂੰ ਡਿਪਟੀ ਮੇਅਰ ਬਣਾਇਆ ਜਾ ਸਕਦਾ ਹੈ। ਇਸ ਦਾ ਅਧਿਕਾਰਤ ਤੌਰ 'ਤੇ ਐਲਾਨ ਕੁਝ ਹੀ ਦੇਰ ਵਿਚ ਕੀਤਾ ਜਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ

ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਬਹੁਮਤ ਪੂਰਾ ਕਰ ਚੁੱਕੀ ਹੈ ਤੇ ਉਸ ਨੂੰ ਵਿਧਾਇਕਾਂ ਦੀ ਵੋਟ ਦੀ ਵੀ ਲੋੜ ਨਹੀਂ ਪਵੇਗੀ। ਇਸ ਤਰ੍ਹਾਂ ਇਹ ਇਹ ਗੱਲ ਸਾਫ ਹੋ ਚੁੱਕੀ ਹੈ ਕਿ ਮੇਅਰ ਦੀ ਚੋਣ ਨਿਰਵਿਰੋਧ ਹੀ ਹੋਵੇਗੀ ਅਤੇ ਵੋਟਿੰਗ ਦੀ ਨੌਬਤ ਨਹੀਂ ਆਵੇਗੀ। ਜਿਥੋਂ ਤੱਕ ਦੂਜੀ ਧਿਰ ਵੱਲੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਦੀ ਗੱਲ ਕਹੀ ਜਾ ਰਹੀ ਸੀ, ਉਸ ਦੀ ਸੰਭਾਵਨਾ ਵੀ ਖ਼ਤਮ ਹੋ ਗਈ ਹੈ, ਕਿਉਂਕਿ ਭਾਜਪਾ ਨੇ ਕਿਸੇ ਵੀ ਹਾਲਤ ’ਚ ਕਾਂਗਰਸ ਦਾ ਸਾਥ ਦੇਣ ਤੋਂ ਪਹਿਲਾਂ ਹੀ ਇਨਕਾਰ ਕਰ ਦਿੱਤਾ ਸੀ ਅਤੇ ਜੋ ਕਿਸੇ ਹੋਰ ਨਾਂ ’ਤੇ ਸਹਿਮਤੀ ਬਣਾਉਣ ਦੀਆਂ ਅਟਕਲਾਂ ਦੀ ਵੀ ਕਾਂਗਰਸ ਦੇ 4 ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਹਵਾ ਨਿਕਲ ਗਈ ਹੈ। ਇਸੇ ਤਰ੍ਹਾਂ ਕਿਸੇ ਹੋਰ ਪਾਰਟੀ ਵਲੋਂ ਉਮੀਦਵਾਰ ਖੜ੍ਹਾ ਨਾ ਕਰਨ ਨਾਲ ਮੇਅਰ ਦੀ ਚੋਣ ਨਿਰਵਿਰੋਧ ਹੀ ਹੋਵੇਗੀ ਅਤੇ ਵੋਟਿੰਗ ਦੀ ਨੌਬਤ ਵੀ ਨਹੀਂ ਆਵੇਗੀ।

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ

ਇਹ ਵਰਤੀ ਜਾਵੇਗੀ ਪ੍ਰਕਿਰਿਆ

ਸਭ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਵਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਅਹੁਦੇ ਲਈ ਇੱਛੁਕ ਉਮੀਦਵਾਰਾਂ ਦੇ ਨਾਮਜ਼ਦਗੀ ਦਾਖਲ ਕਰਨ ਲਈ ਬੋਲਿਆ ਜਾਵੇਗਾ। ਜੇਕਰ ਕੋਈ ਉਮੀਦਵਾਰ ਸਾਹਮਣੇ ਨਾ ਆਇਆ ਤਾਂ ਸਭ ਤੋਂ ਵੱਡੀ ਆਮ ਆਦਮੀ ਪਾਰਟੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਅਹੁਦੇ ਲਈ ਨਾਂ ਦਾ ਪ੍ਰਸਤਾਵ ਪੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਇਨ੍ਹਾਂ ਨਾਵਾਂ ਦਾ ਪ੍ਰਸਤਾਵ ਅਤੇ ਸਮਰਥਕ ਇਕ-ਇਕ ਕਾਂਗਰਸ ਵੱਲੋਂ ਕੀਤਾ ਜਾਵੇਗਾ ਅਤੇ ਉਸ ਨੂੰ ਸਰਵਸੰਮਤੀ ਨਾਲ ਐਲਾਨ ਕਰ ਦਿੱਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News