ਲੁਧਿਆਣੇ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 300 ਨਵੇਂ ਅਧਿਆਪਕ

Thursday, Apr 03, 2025 - 03:15 PM (IST)

ਲੁਧਿਆਣੇ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 300 ਨਵੇਂ ਅਧਿਆਪਕ

ਲੁਧਿਆਣਾ (ਵਿੱਕੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਿੱਖਿਆ ਵਿਭਾਗ ਵਲੋਂ 5994 ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਭਰਤੀ ਪ੍ਰਕਿਰਿਆ ਤਹਿਤ ਲੁਧਿਆਣਾ ਵਿਖੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ-ਪੱਤਰ ਸੌਂਪੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਵਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਵਧ ਰਹੇ ਦਾਖਲਿਆਂ ਨੂੰ ਧਿਆਨ ’ਚ ਰੱਖਦਿਆਂ ਜ਼ਿਲੇ ’ਚ 300 ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ। ਅੱਜ ਜ਼ਿਲਾ ਸਿੱਖਿਆ ਦਫ਼ਤਰ ’ਚ ਸਮੂਹ ਅਧਿਆਪਕਾਂ ਨੂੰ ਨਿਯੁਕਤੀ-ਪੱਤਰ ਵੰਡੇ ਗਏ।

ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਨਵ-ਨਿਯੁਕਤ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਮੈਡੀਕਲ ਜਾਂਚ ਮੁਕੰਮਲ ਕਰ ਕੇ ਆਪਣੇ ਨਿਰਧਾਰਤ ਸਟੇਸ਼ਨ ’ਤੇ ਜੁਆਇਨ ਕਰਨ। ਉਪ ਜ਼ਿਲਾ ਸਿੱਖਿਆ ਅਫਸਰ ਮਨੋਜ ਕੁਮਾਰ ਨੇ ਦੱਸਿਆ ਕਿ ਇਹ ਅਧਿਆਪਕ ਉਨ੍ਹਾਂ ਬਲਾਕਾਂ ’ਚ ਤਾਇਨਾਤ ਕੀਤੇ ਗਏ ਹਨ, ਜਿਥੇ ਪਹਿਲਾਂ ਅਧਿਆਪਕਾਂ ਦੀ ਘਾਟ ਸੀ।

ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਵਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਪਵਿੱਤਰ ਕਿਤੇ ’ਚ ਨਵੇਂ ਸਫਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ, ਸੁਪਰਡੈਂਟ ਮਹਿੰਦਰ ਸਿੰਘ, ਸੀਨੀਅਰ ਸਹਾਇਕ ਪ੍ਰੇਮਜੀਤਪਾਲ ਸਿੰਘ, ਡੀਲਿੰਗ ਅਸਿਸਟੈਂਟ ਗੁਰਵੀਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

ਪੰਜਾਬ ਦੇ 860 ਤੋਂ ਵੱਧ ਸਰਕਾਰੀ ਸਕੂਲ ਚੱਲ ਰਹੇ ਬਿਨਾਂ ਪ੍ਰਿੰਸੀਪਲ ਤੋਂ

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਬੰਧਕੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਪਿਛਲੇ 4 ਸਾਲਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਸੂਬੇ ਦੇ 860 ਤੋਂ ਵੱਧ ਸੀਨੀਅਰ ਸੈਕੰਡਰੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ, ਜਿਸ ਕਾਰਨ ਵਿੱਦਿਅਕ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...

ਸੂਬਾਈ ਵਿੱਤ ਸਕੱਤਰ ਅਤੇ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਤਰੱਕੀਆਂ ਦੀ ਪ੍ਰਕਿਰਿਆ ’ਚ ਹੋ ਰਹੀ ਦੇਰੀ ਸਿੱਖਿਆ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਸੀਨੀਅਰ ਅਧਿਆਪਕ ਬਿਨਾਂ ਤਰੱਕੀ ਲਏ ਸੇਵਾਮੁਕਤ ਹੋ ਰਹੇ ਹਨ, ਜਿਸ ਕਾਰਨ ਸਕੂਲਾਂ ’ਚ ਵਿੱਦਿਅਕ ਗਤੀਵਿਧੀਆਂ ’ਚ ਵਿਘਨ ਪੈ ਰਿਹਾ ਹੈ। ਢਿੱਲੋਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਿੰਸੀਪਲ ਨੂੰ ਜਲਦੀ ਤੋਂ ਜਲਦੀ ਤਰੱਕੀ ਦਿੱਤੀ ਜਾਵੇ, ਤਾਂ ਜੋ ਸਰਕਾਰੀ ਸਕੂਲਾਂ ’ਚ ਪੜ੍ਹਾਈ ਨਿਰਵਿਘਨ ਜਾਰੀ ਰਹਿ ਸਕੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਅਧਿਆਪਕਾਂ ਨੂੰ ਵਿਦੇਸ਼ ਜਾਣ ਲਈ ਛੁੱਟੀਆਂ ਦੇ ਰਹੀ ਹੈ ਪਰ ਦੂਜੇ ਪਾਸੇ ਸਕੂਲਾਂ ’ਚ ਖਾਲੀ ਪਈਆਂ ਪ੍ਰਬੰਧਕੀ ਅਸਾਮੀਆਂ ਕਾਰਨ ਅਧਿਆਪਨ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News