ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਖ਼ਤਮ ਕਰ ਲਈ ਜੀਵਨ ਲੀਲਾ

Monday, Nov 18, 2024 - 03:50 PM (IST)

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਖ਼ਤਮ ਕਰ ਲਈ ਜੀਵਨ ਲੀਲਾ

ਲੁਧਿਆਣਾ (ਰਾਜ): ਕਰਜ਼ੇ ਤੋਂ ਪ੍ਰੇਸ਼ਾਨ ਹੋਏ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਪਿੰਡ ਕੋਟਲਾ ਅਫਗਾਨਾ ਦਾ ਰਹਿਣ ਵਾਲਾ ਪਰਮਜੀਤ ਸਿੰਘ 41 ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਫੈਕਟਰੀ ’ਚ ਕੰਮ ਕਰਦਾ ਸੀ। ਪਤਾ ਲੱਗਿਆ ਹੈ ਕਿ ਉਸ ਨੇ ਕਰਜ਼ਾ ਲਿਆ ਹੋਇਆ ਸੀ, ਜਿਸ ਨੂੰ ਉਹ ਵਾਪਸ ਨਹੀਂ ਕਰ ਪਾਇਆ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਚੱਲ ਰਿਹਾ ਸੀ। ਉਸ ਨੇ ਇਸੇ ਪ੍ਰੇਸ਼ਾਨੀ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

 ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News