15 ਸਾਲਾ ਨਾਬਾਲਗਾ ਨਾਲ ਛੇੜਛਾੜ, ਪੋਕਸੋ ਐਕਟ ਤਹਿਤ ਮਾਮਲਾ ਦਰਜ
Thursday, Sep 25, 2025 - 06:52 PM (IST)

ਪਾਇਲ (ਵਿਨਾਇਕ): ਥਾਣਾ ਪਾਇਲ ਅਧੀਨ ਪੈਂਦੇ ਇਤਿਹਾਸਕ ਕਸਬਾ ਰਾੜਾ ਸਾਹਿਬ ਵਿਚ ਇਕ 15 ਸਾਲਾ ਨਾਬਾਲਗ ਲੜਕੀ ਨਾਲ ਛੇੜਛਾੜ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲੜਕੀ ਨੂੰ ਤੰਗ-ਪਰੇਸ਼ਾਨ ਕਰਨ, ਜਬਰਨ ਘਰ ਅੰਦਰ ਦਾਖਲ ਹੋ ਕੇ ਗਲਤ ਹਰਕਤਾਂ ਕਰਨ ਅਤੇ ਰਸਤੇ ਵਿਚ ਰੋਕ ਕੇ ਉਸ ਦੀ ਪਿੱਠ ‘ਤੇ ਹੱਥ ਮਾਰਨ ਤੇ ਫੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਹੇਠ ਕਸਬੇ ਦੇ ਹੀ ਇਕ ਨੌਜਵਾਨ ਖ਼ਿਲਾਫ ਪਾਇਲ ਪੁਲਸ ਨੇ ਪੋਕਸੋ ਐਕਟ ਤੇ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 75(2), 78, 8 ਅਤੇ 12 ਤਹਿਤ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਪ੍ਰਵਾਸੀਆਂ ਨੇ ਰੋਕੀ ਆਵਾਜਾਈ
ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਕਾਫ਼ੀ ਸਮੇਂ ਤੋਂ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ। ਹਾਲ ਹੀ ਵਿੱਚ ਉਸ ਨੇ ਹੱਦਾਂ ਪਾਰ ਕਰਦਿਆਂ ਘਰ ਅੰਦਰ ਦਾਖਲ ਹੋ ਕੇ ਛੇੜਛਾੜ ਕਰਨ ਦੇ ਨਾਲ-ਨਾਲ ਰਸਤੇ ਵਿਚ ਵੀ ਰੋਕ ਕੇ ਉਸ ਨਾਲ ਗਲਤ ਹਰਕਤਾਂ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਆਪਣੀ ਧੀ ਨੂੰ ਪ੍ਰੇਸ਼ਾਨ ਹਾਲਤ ਵਿੱਚ ਦੇਖ ਰਹੇ ਸਨ। ਪੁੱਛਣ ’ਤੇ ਧੀ ਨੇ ਖੁਲਾਸਾ ਕੀਤਾ ਕਿ ਜਦੋਂ ਵੀ ਉਹ ਘਰ ਵਿੱਚ ਇਕੱਲੀ ਹੁੰਦੀ ਹੈ, ਮੁਲਜ਼ਮ ਜਬਰਨ ਘਰ ਵਿੱਚ ਦਾਖਲ ਹੋ ਕੇ ਛੇੜਛਾੜ ਕਰਦਾ ਹੈ ਅਤੇ ਰਸਤੇ ਵਿੱਚ ਰੋਕ ਕੇ ਉਸ ਦੀ ਪਿੱਠ ’ਤੇ ਹੱਥ ਮਾਰਨ ਜਾਂ ਫੜਨ ਦੀ ਕੋਸ਼ਿਸ਼ ਕਰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਮਿਲਿਆ ਬੰਬ! ਇਲਾਕੇ 'ਚ ਪਈਆਂ ਭਾਜੜਾਂ; ਪੁਲਸ ਨੇ ਚੁੱਕ ਲਏ 2 ਸ਼ੱਕੀ ਵਿਅਕਤੀ
ਕੀ ਕਹਿੰਦੇ ਹਨ ਜਾਂਚ ਅਧਿਕਾਰੀ
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਈਸ਼ਵਰ ਸਿੰਘ ਪੁੱਤਰ ਕਮਿੱਕਰ ਸਿੰਘ ਵਾਸੀ ਰਾੜਾ ਸਾਹਿਬ, ਥਾਣਾ ਪਾਇਲ, ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8