ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ

Wednesday, Mar 25, 2026 - 08:16 AM (IST)

ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ

ਲੁਧਿਆਣਾ (ਸ਼ਿਵਮ) : ਪੁਲਸ ਕਮਿਸ਼ਨਰ ਆਈ. ਪੀ. ਐੱਸ. ਸਵਪਨ ਸ਼ਰਮਾ ਦੇ ਨਿਰਦੇਸ਼ਾਂ ’ਤੇ ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਐਲਡਿਕੋ ਅਸਟੇਟ ਪੁਲਸ ਚੌਕੀ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਚੋਣ ਸਮੱਗਰੀ ਦੇ ਨਾਂ 'ਤੇ ਸਾਬਕਾ MLA ਉਮੀਦਵਾਰ ਨਾਲ 80 ਹਜ਼ਾਰ ਦੀ ਠੱਗੀ

ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਹੁਸੈਨਪੁਰਾ ਕੱਟ ਦੇ ਕੋਲ ਮੌਜੂਦ ਸੀ। ਇਸੇ ਦੌਰਾਨ ਸਾਹਮਣਿਓਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਰਾਮ ਦੇਵ ਵਾਸੀ ਪਿੰਡ ਗੋਪਾਲ ਪੱਟੀ, ਆਜਮਗੜ੍ਹ, ਉੱਤਰ ਪ੍ਰਦੇਸ਼, ਹਾਲ ਵਾਸੀ ਆਸ਼ਿਆਨਾ ਕਾਲੋਨੀ, ਹੁਸੈਨਪੁਰਾ ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਸਲੇਮ ਟਾਬਰੀ ਵਿਚ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੁਨੀਲ ‘ਤੇ ਪਹਿਲਾਂ ਵੀ ਥਾਣਾ ਲਾਡੋਵਾਲ ਦੀ ਪੁਲਸ ਨੇ 2005 ਵਿਚ ਨਸ਼ਾ ਸਮੱਗਲਿੰਗ ਦਾ ਇੱਕ ਕੇਸ ਦਰਜ ਕੀਤਾ ਸੀ। ਅੱਜ ਮੁਲਜ਼ਮ ਨਸ਼ਾ ਸਮੱਗਲਰ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਮੁਲਜ਼ਮ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News