ਲੁਧਿਆਣਾ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਇਕ ਗ੍ਰਿਫਤਾਰ

05/07/2019 4:26:28 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਪੁਲਸ ਵਲੋਂ ਪਿਛਲੇ ਸਾਲ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਇਸ ਕੇਸ 'ਚ ਬਾਕੀ 3 ਦੋਸ਼ੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਸ ਦੀ ਜਾਣਕਾਰੀ ਮੁਤਾਬਕ ਸਾਲ 2018 'ਚ ਲੁੱਟ ਦੀ ਨੀਅਤ ਨਾਲ ਦੋਸ਼ੀਆਂ ਨੇ ਰਾਕੇਸ਼ ਕੁਮਾਰ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦਾ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ ਸਨ, ਜਿਨ੍ਹਾਂ 'ਚੋਂ ਇਕ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉੱਥੇ ਹੀ ਦੂਜੇ ਮਾਮਲੇ 'ਚ ਪੁਲਸ ਨੇ ਲੁੱਟਖੋਹ ਕਰਨ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਸੋਨਾ ਪੁਸ਼ਪਕਰ, ਰਾਕੇਸ਼ ਪਾਂਡੇ, ਨਵੀਨ ਬਜਾਜ ਅਤੇ ਕੁਲਦੀਪ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ। ਦੋਸ਼ੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਲੁੱਟਖੋਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।
 


Babita

Content Editor

Related News