ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ 2 ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ
Tuesday, Jul 29, 2025 - 12:41 PM (IST)

ਲੁਧਿਆਣਾ (ਅਨਿਲ): ਪੁਲਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਹੇਠ ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਨੌਰਥ ਦਵਿੰਦਰ ਕੁਮਾਰ PPS ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਜੋਧੇਵਾਲ ਦੀ ਟੀਮ ਨੇ 18 ਜੁਲਾਈ ਨੂੰ ਐੱਲ. ਕੇ. ਸਪੋਰਟ ਫੈਕਟਰੀ ਬਾਹਰੋਂ ਚੋਰੀ ਹੋਏ ਮੋਟਰਸਾਈਕਲ ਦੇ ਮਾਮਲੇ ਵਿਚ ਦੋਸ਼ੀ ਰਾਜਵੰਤ ਸਿੰਘ ਉਰਫ ਦੀਪੂ ਅਤੇ ਸੰਨੀ ਨੂੰ ਐਲਡੀਕੋ ਚੌਕੀ ਨੇੜੇ ਗ੍ਰਿਫ਼ਤਾਰ ਕਰਕੇ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ।
ਇਹ ਖ਼ਬਰ ਵੀ ਪੜ੍ਹੋ - Punjab: ਸਾਰੀਆਂ ਹੱਦਾਂ ਟੱਪ ਗਿਆ ਬੰਦਾ! ਹਵਸ 'ਚ ਅੰਨ੍ਹੇ ਨੇ ਬੀਅਰ ਦੀ ਬੋਤਲ...
ਦੋਸ਼ੀਆਂ ਖ਼ਿਲਾਫ਼ ਥਾਣਾ ਬਸਤੀ ਜੋਧੇਵਾਲ ਵਿਖੇ ਮੁਕੱਦਮਾ ਨੰ. 93 ਮਿਤੀ 23.07.25 ਅ/ਧ 303(2), 305 BNS ਤਹਿਤ ਦਰਜ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਦੋਸ਼ੀਆਂ ਪਾਸੋਂ ਪੁੱਛਗਿੱਛ ਜਾਰੀ ਹੈ। ਦੋਵੇਂ ਦੋਸ਼ੀਆਂ ਦੇ ਖਿਲਾਫ ਪਹਿਲਾਂ ਤੋਂ ਵੀ ਵੱਖ-ਵੱਖ ਥਾਣਿਆਂ ਵਿਚ ਆਬਕਾਰੀ, ਐੱਨ.ਡੀ.ਪੀ.ਐੱਸ. ਅਤੇ ਚੋਰੀ ਦੇ ਕਈ ਗੰਭੀਰ ਮਾਮਲੇ ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8