ਸ਼ਰੇਆਮ ਸ਼ਰਾਬ ਪੀਣ ਵਾਲਿਆਂ ਦੀ ਆਈ ਸ਼ਾਮਤ! ਲੁਧਿਆਣਾ ਪੁਲਸ ਨੇ ਚਲਾਈ ਵਿਸ਼ੇਸ਼ ਮੁਹਿੰਮ
Thursday, Sep 25, 2025 - 06:57 PM (IST)

ਲੁਧਿਆਣਾ (ਰਾਜ): ਲੁਧਿਆਣਾ ਪੁਲਸ ਕਮਿਸ਼ਨਰੇਟ ਨੇ ਜਨਤਕ ਥਾਵਾਂ ਤੇ ਵਾਹਨਾਂ ਵਿਚ ਸ਼ਰੇਆਮ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ। ਪੁਲਸ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਅਤੇ ਵਧੀਕ ਪੁਲਸ ਕਮਿਸ਼ਨਰ-3, ਗਜ਼ਟਿਡ ਅਧਿਕਾਰੀਆਂ ਅਤੇ ਜ਼ੋਨ-3 ਦੇ ਥਾਣਾ ਮੁਖੀਆਂ ਦੀ ਨਿਗਰਾਨੀ ਹੇਠ, ਤਿਉਹਾਰਾਂ ਦੇ ਸੀਜ਼ਨ ਦੌਰਾਨ ਜਨਤਕ ਥਾਵਾਂ ਅਤੇ ਵਾਹਨਾਂ 'ਤੇ ਸ਼ਰੇਆਮ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਬੁੱਧਵਾਰ ਰਾਤ 8 ਵਜੇ ਤੋਂ 11 ਵਜੇ ਤੱਕ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਮਿਲਿਆ ਬੰਬ! ਇਲਾਕੇ 'ਚ ਪਈਆਂ ਭਾਜੜਾਂ; ਪੁਲਸ ਨੇ ਚੁੱਕ ਲਏ 2 ਸ਼ੱਕੀ ਵਿਅਕਤੀ
ਇਸ ਦੌਰਾਨ 156 ਵਾਹਨਾਂ ਦੀ ਜਾਂਚ ਕੀਤੀ ਗਈ ਤੇ ਲੋੜੀਂਦੀ ਕਾਰਵਾਈ ਕੀਤੀ ਗਈ। ਸ਼ੱਕੀ ਵਿਅਕਤੀਆਂ ਨੂੰ ਵੈਰੀਫ਼ਿਕੇਸ਼ਨ ਦੇ ਲਈ ਥਾਣੇ ਵੀ ਲਿਜਾਇਆ ਗਿਆ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਦਾ ਪਾਲਨ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8