ਹੁੱਲੜਬਾਜ਼ਾਂ ''ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

Saturday, May 16, 2026 - 06:04 PM (IST)

ਹੁੱਲੜਬਾਜ਼ਾਂ ''ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਰਾਜ): ਮਹਾਨਗਰ ਵਿਚ ਗੁੰਡਾਗਰਦੀ ਅਤੇ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਮਿਸ਼ਨਰੇਟ ਪੁਲਸ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਥਾਣਾ ਹੈਬੋਵਾਲ ਦੇ ਅੰਤਰਗਤ ਚੌਕੀ ਜਗਤਪੁਰੀ ਦੀ ਪੁਲਸ ਪਾਰਟੀ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਲਾਕੇ ਵਿਚ ਦਹਿਸ਼ਤ ਫੈਲਾਉਣ ਅਤੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਦੇ ਹਵਾਲੇ ਕਰਨ ਵਾਲੇ 3 ਸ਼ਾਤਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ASI ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਨੇ ਬੀਤੇ ਦਿਨੀਂ ਇਲਾਕੇ ਵਿਚ ਸ਼ਰੇਆਮ ਹੁੱਲੜਬਾਜ਼ੀ ਕੀਤੀ ਸੀ। ਇਸ ਦੌਰਾਨ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਹੱਦਾਂ ਪਾਰ ਕਰਦੇ ਹੋਏ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਅੱਗ ਲਗਾ ਕੇ ਪੂਰੀ ਤਰ੍ਹਾਂ ਫੂਕ ਦਿੱਤਾ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਕਾਫੀ ਤਣਾਅ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ, ਜਿਸ ਤੋਂ ਬਾਅਦ ਪੀੜਤ ਪੱਖ ਵੱਲੋਂ ਪੁਲਸ ਨੂੰ ਇਸ ਦੀ ਲਿਖਤੀ ਸ਼ਿਕਾਇਤ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਪੁਲਸ ਟੀਮ ਤੁਰੰਤ ਐਕਸ਼ਨ ਵਿਚ ਆਈ। ਪੁਲਸ ਨੇ ਤਕਨੀਕੀ ਸਬੂਤਾਂ ਅਤੇ ਖੁਫੀਆ ਤੰਤਰ ਦੀ ਮਦਦ ਨਾਲ ਜਾਲ ਵਿਛਾ ਕੇ ਅਗਜ਼ਨੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨੋਂ ਮੁੱਖ ਮੁਲਜ਼ਮਾਂ ਨੂੰ ਦਬੋਚ ਲਿਆ।

ਚੌਕੀ ਇੰਚਾਰਜ ASI ਸੁਖਜਿੰਦਰ ਸਿੰਘ ਨੇ ਸਾਫ਼ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਹੈ ਕਿ ਲੁਧਿਆਣਾ ਪੁਲਸ ਸ਼ਹਿਰ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਣ ਵਾਲੀ ਨਹੀਂ ਹੈ। ਸ਼ਹਿਰ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦਾ ਇਹ ਸਖ਼ਤ ਅਭਿਆਨ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
 


author

Anmol Tagra

Content Editor

Related News