ਲੁਧਿਆਣਾ ਪੁਲਸ ਵੱਲੋਂ 5.5 ਕਿਲੋ ਹੈਰੋਇਨ ਸਣੇ 3 ਨਸ਼ਾ ਸਮੱਗਲਰ ਗ੍ਰਿਫ਼ਤਾਰ, ਜੋਮੈਟੋ ਬੈਗ 'ਚ ਹੁੰਦੀ ਸੀ ਸਪਲਾਈ

05/28/2022 1:22:47 PM

ਲੁਧਿਆਣਾ (ਅਨਿਲ)– ਸਪੈਸ਼ਲ ਟਾਸਕ ਫ਼ੋਰਸ ਦੀ ਟੀਮ ਨੇ ਸ਼ੁੱਕਰਵਾਰ ਦਿੱਲੀ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਹੈਰੋਇਨ ਦੀ ਸਪਲਾਈ ਦੀ ਚੇਨ ਤੋੜਦੇ ਹੋਏ 3 ਨਸ਼ਾ ਸਮੱਗਲਰਾਂ ਨੂੰ 5.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਐੱਸ. ਟੀ. ਐੱਫ਼. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਚਾਰਜ ਹਰਬੰਸ ਸਿੰਘ ਦੀ ਟੀਮ ਨੇ 3 ਵੱਖ-ਵੱਖ ਮਾਮਲਿਆਂ ’ਚ 3 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ’ਚ ਪੁਲਸ ਨੇ ਮਾਣਕਵਾਲ ਦੇ ਰਹਿਣ ਵਾਲੇ ਆਸ਼ੂ ਅਰੋੜਾ (30) ਪੁੱਤਰ ਰਮੇਸ਼ ਅਰੋੜਾ ਨੂੰ 2 ਕਿਲੋ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ੁਦ ਨਸ਼ਾ ਕਰਨ ਦਾ ਆਦੀ ਹੈ ਅਤੇ ਘੁਮਾਰ ਮੰਡੀ ’ਚ ਇਕ ਕੱਪੜੇ ਦੀ ਦੁਕਾਨ ’ਤੇ ਸੇਲਜ਼ਮੈਨ ਹੈ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ ਮੁਲਜ਼ਮਾਂ ਤੋਂ ਖੁੱਲ੍ਹੀਆਂ ਹੋਰ ਪਰਤਾਂ

PunjabKesari

ਦੂਜੇ ਮਾਮਲੇ ’ਚ ਚੰਦਰ ਨਗਰ ਕੋਲ ਸਚਿਨ ਸ਼ਰਮਾ (43) ਪੁੱਤਰ ਪਵਨ ਸ਼ਰਮਾ ਵਾਸੀ ਚੰਦਰ ਨਗਰ, ਹੈਬੋਵਾਲ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਚੌੜਾ ਬਾਜ਼ਾਰ ’ਚ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮੋਹਾਲੀ ’ਚ 5 ਕਿਲੋ ਚਰਸ ਦਾ ਮਾਮਲਾ ਦਰਜ ਹੈ, ਜਿਸ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਹੈ। ਤੀਜੇ ਮਾਮਲੇ ’ਚ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਲੋਹਾਰਾ ਰਵਿਦਾਸ ਪਾਰਕ ਕੋਲੋਂ ਜਸਵਿੰਦਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਫੇਰੂਵਾਲਾ, ਫਿਰੋਜ਼ਪੁਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ 650 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕੰਡਾ ਅਤੇ ਖ਼ਾਲੀ ਲਿਫ਼ਾਫ਼ੇ ਬਰਾਮਦ ਕੀਤੇ ਹਨ। ਐੱਸ. ਟੀ. ਐੱਫ਼. ਨੇ ਤਿੰਨੇ ਮੁਲਜ਼ਮਾਂ ਖ਼ਿਲਾਫ਼ ਮੋਹਾਲੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜ਼ਿਮਨੀ ਚੋਣ ਨੂੰ ਲੈ ਕੇ ਸੰਗਰੂਰ ਹਲਕਾ ਚਰਚਾ 'ਚ, ਇਸ ਸੀਟ ਨੇ ਪੰਜਾਬ ਨੂੰ ਦਿੱਤੇ ਹਨ ਤਿੰਨ ਮੁੱਖ ਮੰਤਰੀ

ਜੋਮੈਟੋ ਬੈਗ ’ਚ ਰੱਖ ਕੇ ਕਰਦਾ ਸੀ ਹੈਰੋਇਨ ਦੀ ਸਪਲਾਈ
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਸ਼ੂ ਅਰੋੜਾ ਨੂੰ ਪੁਲਸ ਨੂੰ ਚਕਮਾ ਦੇਣ ਲਈ ਜੋਮੈਟੋ ਦੇ ਬੈਗ ’ਚ ਹੈਰੋਇਨ ਰੱਖ ਕੇ ਸਪਲਾਈ ਕਰਨ ਜਾਂਦਾ ਸੀ ਤਾਂਕਿ ਪੁਲਸ ਨੂੰ ਲੱਗੇ ਇਹ ਖਾਣ ਦਾ ਸਾਮਾਨ ਡਿਲਿਵਰ ਕਰਨ ਜਾ ਰਿਹਾ ਹੈ। ਤਿੰਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਤਿੰਨੇ ਮੁਲਜ਼ਮਾਂ ਦੇ ਬੈਂਕ ਖਾਤੇ ਅਤੇ ਪ੍ਰਾਪਰਟੀ ਦਾ ਪਤਾ ਕੀਤਾ ਜਾਵੇਗਾ ਤਾਂ ਨਸ਼ੇ ਦੀ ਕਮਾਈ ਨੂੰ ਕੇਸ ਪ੍ਰਾਪਰਟੀ ’ਚ ਅਟੈਚ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਫਿਲੌਰ ਵਿਖੇ ਪੰਜਾਬ ਪੁਲਸ ਅਕੈਡਮੀ ’ਚ ਡਰੱਗ ਰੈਕੇਟ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੋ ਸਕਦੀ ਹੈ CBI ਜਾਂਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News