ਲੁਧਿਆਣਾ ਪੁਲਸ ਨੇ ਨਾਕੇ ''ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
Monday, Jul 13, 2026 - 06:05 PM (IST)
ਲੁਧਿਆਣਾ (ਅਨਿਲ): ਥਾਣਾ ਹੈਬੋਵਾਲ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਮੁਤਾਬਕ, ਸਬ-ਇੰਸਪੈਕਟਰ ਸੁਖਜਿੰਦਰ ਸਿੰਘ, ਇੰਚਾਰਜ ਪੁਲਿਸ ਚੌਕੀ ਜਗਤਪੁਰੀ, ਥਾਣਾ ਹੈਬੋਵਾਲ ਦੀ ਪੁਲਸ ਪਾਰਟੀ ਵੱਲੋਂ ਪਿੰਡ ਜੱਸੀਆ ਨੇੜੇ ਰੇਲਵੇ ਲਾਈਨ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਤੁਰੰਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਮੁਲਜ਼ਮਾਂ ਦੀ ਪਛਾਣ ਅਤੁਲ ਦੁਬੇ ਵਾਸੀ ਨਿਧਾਨ ਸਿੰਘ ਨਗਰ ਅਤੇ ਤੇਜਪਾਲ ਸਿੰਘ ਵਾਸੀ ਚੰਦਰ ਨਗਰ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 61 ਅਤੇ 85 ਤਹਿਤ ਮੁਕੱਦਮਾ ਦਰਜ ਲਿਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਤੋਂ ਨਸ਼ਾ ਤਸਕਰੀ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਏ ਸੀ ਤੇ ਕਿਸ ਨੂੰ ਵੇਚਣੀ ਸੀ।
