ਲੁਧਿਆਣਾ ਦੇ ਪੁਲਸ ਕਮਿਸ਼ਨਰ ਦੀ ਪਰਵਾਸੀ ਮਜ਼ਦੂਰਾਂ ਨੂੰ ਅਪੀਲ, "ਰਾਹਾਂ ''ਚ ਨਾ ਭਟਕੋ, ਬਾਰਡਰ ਸੀਲ ਨੇ"
Tuesday, Mar 31, 2020 - 02:33 PM (IST)
ਲੁਧਿਆਣਾ (ਵਿੱਕੀ) : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬੰਦ ਹੋਏ ਕੰਮਕਾਜ ਕਾਰਨ ਪਰੇਸ਼ਾਨ ਮਜ਼ਦੂਰਾਂ ਨੇ ਆਪਣੇ ਸ਼ਹਿਰ ਯੂ. ਪੀ. ਅਤੇ ਬਿਹਾਰ ਵੱਲ ਪੈਦਲ ਹੀ ਜਾਣਾ ਸ਼ੁਰੂ ਕਰ ਦਿੱਤਾ ਹੈ। ਪਰਵਾਸੀਆਂ ਦੇ ਇਸ ਕਦਮ ਦੇ ਮੱਦੇਨਜ਼ਰ ਪੈਦਾ ਹੋਣ ਵਾਲੇ ਹਾਲਾਤ ਨੂੰ ਜਾਂਚਦੇ ਹੋਏ ਸਰਕਾਰ ਨੇ ਜਿੱਥੇ ਫੈਕਟਰੀਆਂ ਨੂੰ ਕੁਝ ਸ਼ਰਤਾਂ ਸਮੇਤ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ, ਉੱਥੇ ਹੀ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਵੀ ਦੇਰ ਸ਼ਾਮ ਸੋਸ਼ਲ ਮੀਡੀਆ 'ਤੇ ਪਰਵਾਸੀਆਂ ਲਈ ਇਕ ਵੀਡੀਓ ਕਲਿੱਪ ਸ਼ੇਅਰ ਕੀਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਲੰਗਰ ਵੰਡਣ ਦੌਰਾਨ ਭੀੜ ਬੇਕਾਬੂ, ਤਸਵੀਰਾਂ 'ਚ ਦੇਖੋ ਸ਼ਹਿਰ ਦੇ ਤਾਜ਼ਾ ਹਾਲਾਤ
ਵੀਡੀਓ 'ਚ ਪੁਲਸ ਕਮਿਸ਼ਨਰ ਨੇ ਕਿਹਾ ਕਿ ਲਾਕਡਾਊਨ ਤੋਂ ਡਰਨ ਦੀ ਲੋੜ ਨਹੀਂ ਹੈ ਅਤੇ ਇਸ ਦੌਰਾਨ ਪਰਵਾਸੀ ਮਜ਼ਦੂਰਾਂ ਦੀਆਂ ਸਾਰੀਆਂ ਸਹੂਲਤਾਂ ਨੂੰ ਧਿਆਨ 'ਚ ਰੱਖਿਆ ਗਿਆ ਹੈ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੱਕ ਰਾਸ਼ਨ, ਖਾਣ-ਪੀਣ ਦਾ ਸਮਾਨ ਪਹੁੰਚਾਉਣ ਲਈ ਪ੍ਰਸ਼ਾਸਨ ਦਿਨ-ਰਾਤ ਲੱਗਾ ਹੋਇਆ ਹੈ ਅਤੇ ਇਹ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਕਿ ਮਜ਼ਦੂਰਾਂ ਕੋਲੋਂ ਇਕ ਮਹੀਨੇ ਦਾ ਕਿਰਾਇਆ ਨਾ ਮੰਗਿਆ ਜਾਵੇ।
ਇਹ ਵੀ ਪੜ੍ਹੋ : ਕੋਰੋਨਾ ਦੇ ਡਰੋਂ ਰੋਪੜ 'ਚ 424 ਪਿੰਡਾਂ ਨੇ ਖੁਦ ਨੂੰ ਕੀਤਾ ਸੀਲ
ਪੁਲਸ ਕਮਿਸ਼ਨਰ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਸਹੂਲਤ ਲਈ ਸ਼ਹਿਰ ਵਿਚਲੀਆਂ ਕਈ ਦੁਕਾਨਾਂ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਨੇ ਸਮਾਨ ਲੈਣ 'ਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਪੁਲਸ ਕਮਿਸ਼ਨਰ ਨੇ ਪਰਵਾਸੀ ਮਜ਼ਦੂਰਾਂ ਨੂੰ ਸੰਜਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੇ ਬਾਰਡਰ ਸੀਲ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੇਸ਼ ਭਗਤੀ ਦਿਖਾਉਣ ਦੀ ਸਮਾਂ ਹੈ, ਇਸ ਲਈ ਹਰ ਵਿਅਕਤੀ ਲਈ ਇਸ ਕੋਰੋਨਾ ਮਹਾਂਮਾਰੀ ਨਾਲ ਜੂਝਣ ਲਈ ਆਪਣਾ ਯੋਗਦਾਨ ਪਾਉਣ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪਰਦੇਸ ਜਾਣ ਦੇ ਸੁਪਨਿਆਂ ਨੂੰ 'ਕੋਰੋਨਾ' ਦਾ ਪੁੱਠਾ ਗੇੜਾ, ਰੁਲ੍ਹੀਆਂ ਬੈਂਡਾਂ ਵਾਲੀਆਂ ਕੁੜੀਆਂ
ਉਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਰਹਿਣ ਲਈ ਪੰਜਾਬ ਸਮੇਤ ਲੁਧਿਆਣਾ 'ਚ ਵੀ ਸ਼ੈਲਟਰ ਹੋਮ ਬਣਾਏ ਗਏ ਹਨ, ਜਿੱਥੇ ਰਹਿਣ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤਾਂ ਵੀ ਮੁਫਤ 'ਚ ਦਿੱਤੀਆਂ ਜਾ ਰਹੀਆਂ ਹਨ, ਇਸ ਲਈ ਮਜ਼ਦੂਰਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਪੰਜਾਬ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।