ਨਾਬਾਲਗ ਮੁੰਡਿਆਂ ਨੇ 9 ਸਾਲਾ ਬੱਚੇ ਨਾਲ ਕੀਤੀ ਬਦਫ਼ੈਲੀ

Monday, Oct 21, 2024 - 11:30 AM (IST)

ਦੋਰਾਹਾ (ਵਿਨਾਇਕ)- ਥਾਣਾ ਦੋਰਾਹਾ ਅਧੀਨ ਇਕ 9 ਸਾਲਾ ਨਾਬਾਲਗ ਬੱਚੇ ਨਾਲ ਬਦਫ਼ੈਲੀ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਬੱਚੇ ਵੀ ਨਾਬਾਲਗ ਹਨ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਪੰਜਾਬੀ ਕੁੜੀ ਦੀ ਰੂਹ ਕੰਬਾਊ ਮੌਤ! ਸ਼ੱਕ ਦੇ ਘੇਰੇ 'ਚ ਪੂਰਾ ਮਾਮਲਾ

ਦੋਰਾਹਾ ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਪੀੜਿਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਅਤੇ ਜਾਂਚ ਜਾਰੀ ਹੈ। ਇਸ ਘਟਨਾ ਨਾਲ ਸਥਾਨਕ ਸਮਾਜ ਵਿੱਚ ਡੂੰਘਾ ਸਦਮਾ ਹੈ, ਜਿਸ ਕਾਰਨ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

ਕੀ ਕਹਿੰਦੇ ਹਨ SHO ਦੋਰਾਹਾ

ਇਸ ਮਾਮਲੇ ਸਬੰਧੀ ਥਾਣਾ ਦੋਰਾਹਾ ਦੇ ਐੱਸ.ਐੱਚ.ਓ. ਇੰਸਪੈਕਟਰ ਰਾਓ ਵਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਸਮਝਦੇ ਹੋਏ ਘਟਨਾ ਸਬੰਧੀ ਪੀੜਿਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੀੜਿਤ ਬੱਚੇ ਦੀ ਉਮਰ 9 ਸਾਲ ਹੈ ਜਦਕਿ ਮੁਲਜ਼ਮਾਂ ਦੀ ਉਮਰ 16-17 ਸਾਲ ਦੇ ਕਰੀਬ ਹੈ ਅਤੇ ਦੋਵੇਂ ਗੁਆਂਢੀ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News