ਲੁਧਿਆਣਾ 'ਚ ਪੁਲਸ ਟੀਮ 'ਤੇ ਫ਼ਾਇਰਿੰਗ! ਕ੍ਰੇਟਾ ਕਾਰ ਛੱਡ ਕੇ ਭੱਜ ਗਏ ਮੁਲਜ਼ਮ
Wednesday, Jun 18, 2025 - 11:40 AM (IST)

ਲੁਧਿਆਣਾ (ਅਨਿਲ): ਲੁਧਿਆਣਾ ਵਿਚ ਕ੍ਰੇਟਾ ਕਾਰ ਚਾਲਕਾਂ ਨੇ ਨਾਕੇ ਤੋਂ ਕਾਰ ਭਜਾਉਣ ਦੇ ਚੱਕਰ 'ਚ ਪਹਿਲਾਂ ਕਈ ਵਾਹਨਾਂ ਨੂੰ ਟੱਕਰ ਮਾਰੀ ਤੇ ਫ਼ਿਰ ਪਿੱਛਾ ਕਰਨ 'ਤੇ ਪੁਲਸ ਮੁਲਾਜ਼ਮਾਂ 'ਤੇ ਵੀ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਵੱਲੋਂ ਜਵਾਬੀ ਫ਼ਾਇਰਿੰਗ ਕੀਤੇ ਜਾਣ 'ਤੇ ਉਹ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢੇ 2 ਲੀਡਰ
ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਥਾਣਾ ਡਵੀਜ਼ਨ ਨੰਬਰ 4 ਦੇ ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਦੀ ਸ਼ਿਕਾਇਤ 'ਤੇ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਕਰਨ ਤੇ ਆਮਰਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਾਕਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੰਗਲਵਾਰ ਦੀ ਸ਼ਾਮ ਨੂੰ ਉਨ੍ਹਾਂ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਕਾਲੇ ਰੰਗ ਦੀ ਕ੍ਰੇਟਾ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਕਤ ਕਾਰ ਚਾਲਕਾਂ ਨੇ ਕਾਰ ਨੂੰ ਤੇਜ਼ ਰਫ਼ਤਾਰ ਨਾਲ ਭਜਾ ਲਿਆ ਤੇ ਰਾਹ ਵਿਚ ਕਈ ਵਾਹਨਾਂ ਨੂੰ ਟੱਕਰ ਮਾਰਦੇ ਹੋਏ ਬਹਾਦੁਰਕੇ ਰੋਡ 'ਤੇ ਪਹੁੰਚ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਗੈਂਗਵਾਰ ਮਗਰੋਂ ਫੜੇ ਗਏ ਗੈਂਗਸਟਰ ਨੇ ਪੁਲਸ 'ਤੇ ਕਰ'ਤੀ ਫ਼ਾਇਰਿੰਗ! SHO ਜ਼ਖ਼ਮੀ
ਇਸੇ ਦੌਰਾਨ ਕਾਰ ਚਾਲਕ ਲਵ ਗਿੱਲ ਨੇ ਪੁਲਸ ਮੁਲਾਜ਼ਮਾਂ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਗਰੋਂ ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ। ਇਸ 'ਤੇ ਮੁਲਜ਼ਮ ਆਪਣੀ ਕਾਰ ਛੱਡ ਕੇ ਫ਼ਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8