ਲੁਧਿਆਣਾ 'ਚ ਪੁਲਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ
Saturday, Mar 24, 2018 - 10:34 AM (IST)

ਲੁਧਿਆਣਾ : ਸ਼ਹਿਰ 'ਚ ਇਕ ਪੁਲਸ ਮੁਲਾਜ਼ਮ ਵਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਪੁਲਸ ਲਾਈਨ 'ਚ ਬਲਵਿੰਦਰ ਸਿੰਘ ਨਾਮ ਦੇ ਪੁਲਸ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਗਈ, ਜਿਸ ਨੂੰ ਜ਼ਖਮੀ ਹਾਲਤ 'ਚ ਡੀ. ਐੱਮ. ਸੀ. ਹਸਪਤਾਲ ਭਰਤੀ ਕਰਾਇਆ ਗਿਆ ਹੈ। ਪੁਲਸ ਮੁਲਾਜ਼ਮ ਨੇ ਅਜਿਹਾ ਕਿਉਂ ਕੀਤਾ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।