ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਮੁਲਾਜ਼ਮਾਂ ਨੂੰ ਮਿਲਿਆ ਤੋਹਫ਼ਾ, ਸਭ ਦੇ ਚਿਹਰਿਆਂ 'ਤੇ ਆਈ ਰੌਣਕ

01/27/2023 3:44:30 PM

ਲੁਧਿਆਣਾ (ਰਾਜ) : ਗਣਤੰਤਰ ਦਿਹਾੜੇ ਅਤੇ ਬਸੰਤ ਪੰਚਮੀ 'ਤੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਮਿਸ਼ਨਰੇਟ ਲੁਧਿਆਣਾ 'ਚ ਕੰਮ ਕਰਦੇ 76 ਪੁਲਸ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਮਾਂ ਬਾਊਂਡ ਤਰੱਕੀ ਹੈ, ਜੋ ਕਿ ਬਾਕੀ ਜ਼ਿਲ੍ਹਿਆਂ 'ਚ ਅਜੇ ਹੋਣੀ ਹੈ ਪਰ ਪੰਜਾਬ 'ਚ ਸਿਰਫ ਲੁਧਿਆਣਾ ਅਜਿਹਾ ਜ਼ਿਲ੍ਹਾ ਹੈ, ਜਿੱਥੇ ਮੁਲਾਜ਼ਮਾਂ ਨੂੰ ਤਰੱਕੀ ਦੇ ਕੇ ਤੋਹਫ਼ਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜਗਰਾਓਂ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਟਰੈਪ ਲਾ ਕੇ ਕੀਤਾ ਕਾਬੂ (ਵੀਡੀਓ)

ਇਨ੍ਹਾਂ 'ਚ 30 ਹੈੱਡ ਕਾਂਸਟੇਬਲਾਂ ਨੂੰ ਤਰੱਕੀ ਦੇ ਕੇ ਏ. ਐੱਸ. ਆਈ. ਬਣਾਇਆ ਗਿਆ ਹੈ। ਇਸੇ ਤਰ੍ਹਾਂ 35 ਏ. ਐੱਸ. ਆਈਜ਼ ਨੂੰ ਤਰੱਕੀ ਦੇ ਕੇ ਐੱਸ. ਆਈ. ਬਣਾਇਆ ਗਿਆ ਹੈ। ਇਸ ਦੇ ਨਾਲ ਹੀ 2 ਐੱਸ. ਆਈਜ਼ ਨੂੰ ਤਰੱਕੀ ਦੇ ਕੇ ਇੰਸਪੈਕਟਰ ਦਾ ਸਟਾਰ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝੇ ਫਾਜ਼ਿਲਕਾ ਤੋਂ AAP ਵਿਧਾਇਕ ਨਰਿੰਦਰ ਸਿੰਘ ਸਵਨਾ, ਤਸਵੀਰ ਆਈ ਸਾਹਮਣੇ

ਸੀ. ਪੀ. ਸਿੱਧੂ, ਜੇ. ਸੀ. ਪੀ. ਸੋਮਿਆ ਮਿਸ਼ਰਾ, ਏ. ਡੀ. ਸੀ. ਪੀ. ਸਮੀਰ ਵਰਮਾ ਨੇ ਸਾਰੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita