ਲੁਧਿਆਣਾ ਪੁਲਸ ਨੂੰ ਵੱਡੀ ਸਫ਼ਲਤਾ, 11 ਕਰੋੜ ਦੀ ਹੈਰੋਇਨ ਸਣੇ 4 ਲੋਕ ਗ੍ਰਿਫ਼ਤਾਰ

Friday, Mar 24, 2023 - 04:10 PM (IST)

ਲੁਧਿਆਣਾ ਪੁਲਸ ਨੂੰ ਵੱਡੀ ਸਫ਼ਲਤਾ, 11 ਕਰੋੜ ਦੀ ਹੈਰੋਇਨ ਸਣੇ 4 ਲੋਕ ਗ੍ਰਿਫ਼ਤਾਰ

ਲੁਧਿਆਣਾ (ਨਰਿੰਦਰ) : ਇੱਥੇ ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਰੀਬ 11 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਨਾਕੇਬੰਦੀ ਦੌਰਾਨ ਕਾਰ ਸਵਾਰ 4 ਦੋਸ਼ੀਆਂ ਨੂੰ ਕਾਬੂ ਕੀਤਾ। ਇਨ੍ਹਾਂ ਕੋਲੋਂ 2 ਕਿੱਲੋ, 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੇ ਤਿਆਰ ਕਰ ਲਿਆ ਸੀ ਖ਼ਾਲਿਸਤਾਨ ਦਾ ਪਲਾਨ, ਛਪਣ ਲੱਗੀ ਸੀ ਕਰੰਸੀ, ਸੁਣੋ ਪੁਲਸ ਦਾ ਬਿਆਨ

ਇਸ ਬਾਰੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਐੱਸ. ਟੀ. ਐੱਫ. ਲੁਧਿਆਣਾ ਰੇਂਜ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕੁਹਾੜੇ ਨਜ਼ਦੀਕ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਕਾਰ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ 'ਚੋਂ 2 ਕਿੱਲੋ, 230 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : World TB Day : ਪੰਜਾਬ 'ਚ TB ਦੇ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ, ਜਾਣੋ ਕੀ ਹਨ ਲੱਛਣ

ਉਨ੍ਹਾਂ ਨੇ ਦੱਸਿਆ ਕਿ ਫੜ੍ਹੇ ਗਏ ਸਾਰੇ ਦੋਸ਼ੀ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰ ਕਾਨੂੰਨੀ ਕਾਰੋਬਾਰ 'ਚ ਸ਼ਾਮਲ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News