ਲੁਧਿਆਣਾ ''ਚ ਪ੍ਰਾਈਵੇਟ ਬੈਂਕ ''ਚ ਲੱਗੀ ਭਿਆਨਕ ਅੱਗ! ਪੈ ਗਈਆਂ ਭਾਜੜਾਂ
Tuesday, Sep 23, 2025 - 12:52 PM (IST)

ਲੁਧਿਆਣਾ (ਖ਼ੁਰਾਨਾ): ਮਹਾਨਗਰ ਦੇ ਪਾਸ਼ ਇਲਾਕੇ ਫਿਰੋਜ਼ ਗਾਂਧੀ ਮਾਰਕੀਟ ਵਿਚ ਸਥਿਤ ਪ੍ਰਾਈਵੇਟ ਬੈਂਕ ਦੀ ਬਿਲਡਿੰਗ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਭਾਜੜਾਂ ਪੈ ਗਈਆਂ ਤੇ ਲੋਕ ਇੱਧਰ-ਉੱਧਰ ਭੱਜਦੇ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਜਾਣਕਾਰੀ ਮੁਤਾਬਕ ਸਵੇਰੇ ਤਕਰੀਬਨ 8.30 ਵਜੇ ਬਿਲਡਿੰਗ ਦੇ ਬਾਹਰ ਲੱਗੇ ਇਲੈਕਟ੍ਰਾਨਿਕ ਬੋਰਡ ਤੇ ਬਿਜਲੀ ਦੀਆਂ ਤਾਰਾਂ ਵਿਚ ਹੋਏ ਸ਼ਾਰਟ ਸਰਕਿਟ ਮਗਰੋਂ ਜ਼ੋਰਦਾਰ ਧਮਾਕਾ ਹੋਇਆ ਤੇ ਭਿਆਨਕ ਅੱਗ ਲੱਗ ਗਈ। ਵੇਖਦਿਆਂ-ਵੇਖਦਿਆਂ ਅੱਗ ਦੀਆਂ ਲਪਟਾਂ ਨੇ ਭਿਆਨਕ ਰੂਪ ਧਾਰ ਲਿਆ। ਗਨੀਮਤ ਇਹ ਰਹੀ ਕਿ ਭੀੜ-ਭਰੱਕੇ ਵਾਲੇ ਕਮਰਸ਼ੀਅਲ ਇਲਾਕੇ ਵਿਚ ਸਵੇਰ ਦੇ ਸਮੇਂ ਬੈਂਕ ਤੇ ਹੋਰ ਦਫ਼ਤਰ ਬੰਦ ਹੋਣ ਕਾਰਨ ਲੋਕਾਂ ਦੀ ਆਵਾਜਾਈ ਘੱਟ ਸੀ, ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਉੱਧਰ, ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਮੌਕੇ 'ਤੇ ਪਹੁੰਚੇ ਫ਼ਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਪਾਣੀ ਨਾਲ ਭਰੀਆਂ 3 ਗੱਡੀਆਂ ਦੀ ਵਰਤੋਂ ਕਰਦਿਆਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8