ਲੁਧਿਆਣਾ ਰੇਲਵੇ ਸਟੇਸ਼ਨ ''ਤੇ ''ਰੇਲ ਰੋਕੋ'' ਅੰਦੋਲਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

09/24/2020 1:29:36 PM

ਲੁਧਿਆਣਾ (ਨਰਿੰਦਰ) : ਪੰਜਾਬ 'ਚ ਅੱਜ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲ ਦੇ ਖ਼ਿਲਾਫ਼ 'ਰੇਲ ਰੋਕੋ' ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਥਾਂ-ਥਾਂ 'ਤੇ ਟਰੇਨਾਂ ਰੋਕੀਆਂ ਜਾ ਰਹੀਆਂ ਹਨ। ਦੂਜੇ ਪਾਸੇ ਫ਼ਿਰੋਜ਼ਪੁਰ ਮੰਡਲ ਵੱਲੋਂ ਪਹਿਲਾਂ ਹੀ ਅੰਬਾਲਾ-ਲੁਧਿਆਣਾ ਲਾਈਨਾ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

PunjabKesari

ਪੰਜਾਬ ਪੁਲਸ ਦੇ ਨਾਲ ਜੀ. ਆਰ. ਪੀ., ਆਰ. ਪੀ. ਐੱਫ. ਦੀ ਤਾਇਨਾਤੀ ਕੀਤੀ ਗਈ ਹੈ, ਹਾਲਾਕਿ ਪੰਜਾਬ ਪੁਲਸ ਨੂੰ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਸਬੰਧੀ ਸੀਨੀਅਰ ਅਧਿਕਾਰੀਆਂ ਵੱਲੋਂ ਪੁਲਸ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਲੁਧਿਆਣਾ ਏ. ਡੀ. ਸੀ. ਪੀ.-1 ਦੀਪਕ ਪਾਰਿਕ ਵੀ ਇਸ ਦੌਰਾਨ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਜੀ. ਆਰ. ਪੀ., ਆਰ.ਪੀ. ਐਫ. ਅਤੇ ਪੰਜਾਬ ਪੁਲਸ ਦੇ ਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹਾਲਾਤ ਨਾਲ ਨਜਿੱਠਣ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਅਣਪਛਾਤੇ 'ਤੇ ਗੌਰ ਰੱਖੀ ਜਾਵੇ, ਬਿਨਾਂ ਇਜਾਜ਼ਤ ਕਿਸੇ ਨੂੰ ਸਟੇਸ਼ਨ ਅੰਦਰ ਨਾ ਆਉਣ ਦਿੱਤਾ ਜਾਵੇ, ਗਿੱਲੇ ਕੰਬਲ ਜ਼ਰੂਰ ਆਪਣੇ ਕੋਲ ਰੱਖਣ ਤਾਂ ਜੋ ਹਾਲਾਤਾਂ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸਖ਼ਤੀ ਕੀਤੀ ਗਈ ਹੈ ਤਾਂ ਜੋ ਸਰਕਾਰੀ ਜਾਇਦਾਦ ਦਾ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। 


Babita

Content Editor

Related News