ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ, ਟਰੇਨ ਦੇ ਡੱਬੇ ਨੂੰ ਲੱਗੀ ਅੱਗ (ਤਸਵੀਰਾਂ)

07/09/2022 1:17:06 PM

ਲੁਧਿਆਣਾ (ਵੈੱਬ ਡੈਸਕ, ਗੌਤਮ) : ਲੁਧਿਆਣਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-5 'ਤੇ ਖੜ੍ਹੀ ਇਕ ਮੁਸਾਫ਼ਰ ਟਰੇਨ ਦੇ ਡੱਬੇ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਨੇ ਫਟਾਫਟ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਸਮੇਂ ਡੱਬੇ 'ਚ ਕੋਈ ਵੀ ਮੁਸਾਫ਼ਰ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਮੋਗਾ 'ਚ ਸ਼ਖ਼ਸ ਨੇ ਰਾਤ 2 ਵਜੇ ਪਤਨੀ ਸਣੇ ਵੱਢਿਆ ਸਹੁਰਾ ਪਰਿਵਾਰ, ਜਾਣੋ ਇਸ ਮਗਰੋਂ ਕੀ ਕੀਤਾ

PunjabKesari

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਸਪੱਸ਼ਟ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ ਪਰ ਕਿਆਸ ਲਾਏ ਜਾ ਰਹੇ ਹਨ ਕਿ ਕਿਸੇ ਮੁਸਾਫ਼ਰ ਵੱਲੋਂ ਬੀੜੀ-ਸਿਗਰਟ ਉੱਥੇ ਪੀਣ ਕਾਰਨ ਅੱਗ ਲੱਗੀ ਹੈ।

ਇਹ ਵੀ ਪੜ੍ਹੋ : ਵਿਆਹ ਦੇ ਦੂਜੇ ਦਿਨ ਭਗਵੰਤ ਮਾਨ ਨੇ ਮੰਤਰੀਆਂ ਨੂੰ ਚਾਹ 'ਤੇ ਸੱਦਿਆ, CM ਹਾਊਸ 'ਚ ਫੁੱਟ ਪਏ ਹਾਸੇ ਦੇ ਫੁਹਾਰੇ (ਤਸਵੀਰਾਂ)

PunjabKesari

ਥਾਣਾ ਜੀ. ਆਰ. ਪੀ. ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਇਹ ਇਕ ਪੈਸੇਂਜਰ ਟਰੇਨ ਹੈ, ਜੋ ਕਿ ਹਿਸਾਰ ਤੋਂ ਆ ਕੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਖੜ੍ਹੀ ਸੀ ਅਤੇ ਇਸ ਨੇ ਅੰਮ੍ਰਿਤਸਰ ਵੱਲ ਨੂੰ ਰਵਾਨਾ ਹੋਣਾ ਸੀ ਪਰ ਜਦੋਂ ਟਰੇਨ ਰੇਲਵੇ ਸਟੇਸ਼ਨ 'ਤੇ ਖੜ੍ਹੀ ਸੀ ਤਾਂ ਅਚਾਨਕ ਉਸ ਦੇ ਇਕ ਡੱਬੇ 'ਚ ਅੱਗ ਲੱਗ ਗਈ। 

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News