ਲੁਧਿਆਣਾ ''ਚ LKG ਦੀ ਬੱਚੀ ਨਾਲ ਹੋਏ ਜਬਰ-ਜ਼ਿਨਾਹ ਮਾਮਲੇ ਦੀ ਜਾਂਚ ਲਈ SIT ਦਾ ਗਠਨ
Saturday, Feb 13, 2021 - 03:43 PM (IST)
ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਇਕ ਨਿੱਜੀ ਸਕੂਲ 'ਚ ਐਲ. ਕੇ. ਜੀ ਜਮਾਤ 'ਚ ਪੜ੍ਹਦੀ 7 ਸਾਲਾਂ ਦੀ ਬੱਚੀ ਦੇ ਨਾਲ ਹੋਏ ਜਬਰ-ਜ਼ਿਨਾਹ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਪੁਲਸ ਵੱਲੋਂ ਬੱਚੀ ਦੇ ਸਕੇ ਭਰਾ ਨੂੰ ਜਬਰ-ਜ਼ਿਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਪਰਿਵਾਰ ਲਗਾਤਾਰ ਇਸ ਦਾ ਵਿਰੋਧ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ।
ਇਹ ਵੀ ਪੜ੍ਹੋ : ਚੋਣਾਂ ਦੌਰਾਨ ਅਕਾਲੀ ਉਮੀਦਵਾਰਾਂ ਨੇ ਕਿਨਾਰੇ ਕੀਤਾ 'ਬਾਦਲ ਪਰਿਵਾਰ', ਪੋਸਟਰਾਂ 'ਚੋਂ ਤਸਵੀਰਾਂ ਗਾਇਬ
ਇਸ ਮਾਮਲੇ ਨੂੰ ਲੈ ਕੇ ਅੱਜ ਸਪੈਸ਼ਲ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਪਰਿਵਾਰ ਅਤੇ ਬੱਚੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਹੈ ਕਿ ਬੱਚੀ ਦੀ ਕੌਂਸਲਿੰਗ ਲਗਾਤਾਰ ਹੋ ਰਹੀ ਹੈ।
ਰਜਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਆਪਣੇ ਪੁੱਤਰ ਦੇ ਬੇਕਸੂਰ ਹੋਣ ਦਾ ਖਦਸ਼ਾ ਹੈ, ਇਸ ਕਰਕੇ ਉਨ੍ਹਾਂ ਵੱਲੋਂ ਪੁਲਸ ਕਮਿਸ਼ਨਰ ਲੁਧਿਆਣਾ ਦੀ ਦੇਖ-ਰੇਖ 'ਚ ਵਿਸ਼ੇਸ਼ ਜਾਂਚ ਕਮੇਟੀ (ਐਸ. ਆਈ. ਟੀ.) ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਸੀਨੀਅਰ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੀ ਨੂੰ ਮਾਲੀ ਮਦਦ ਦੇਣ ਲਈ ਕਮਿਸ਼ਨ ਵੱਲੋਂ ਸਿਫਾਰਿਸ਼ ਕਰ ਦਿੱਤੀ ਗਈ ਹੈ ਅਤੇ 4 ਤੋਂ 7 ਲੱਖ ਰੁਪਏ ਤੱਕ ਦੀ ਬੱਚੀ ਨੂੰ ਮਦਦ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਵਾਲੀਆਂ ਚੋਣਾਂ ਦੌਰਾਨ 'ਵੀਡੀਓਗ੍ਰਾਫੀ' ਕਰਨ ਦੀ ਇਜਾਜ਼ਤ : ਚੋਣ ਕਮਿਸ਼ਨ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੱਚੀ ਦੇ ਨਾਲ-ਨਾਲ ਉਸ ਦੇ ਪਰਿਵਾਰ ਦਾ ਹਾਲ ਵੀ ਜਾਣਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਿਸੇ 'ਤੇ ਸ਼ੱਕ ਤਾਂ ਨਹੀਂ ਹੈ ਪਰ ਫਿਰ ਵੀ ਪਰਿਵਾਰ ਦੀ ਤਸੱਲੀ ਲਈ ਮਾਮਲੇ ਦੀ ਜਾਂਚ ਐਸ. ਆਈ. ਟੀ. ਵੱਲੋਂ ਕਰਵਾਈ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ