ਨਾਬਾਲਗ ਧੀ ਨੂੰ ਘਰ ਛੱਡ ਕੰਮ ''ਤੇ ਗਈ ਸੀ ਮਾਂ, ਵਾਪਸ ਪਰਤੀ ਤਾਂ ਉੱਡ ਗਏ ਹੋਸ਼

Friday, Nov 29, 2024 - 03:27 PM (IST)

ਨਾਬਾਲਗ ਧੀ ਨੂੰ ਘਰ ਛੱਡ ਕੰਮ ''ਤੇ ਗਈ ਸੀ ਮਾਂ, ਵਾਪਸ ਪਰਤੀ ਤਾਂ ਉੱਡ ਗਏ ਹੋਸ਼

ਲੁਧਿਆਣਾ (ਗੌਤਮ): ਸਮਰਾਲਾ ਚੌਕ ਨੇੜੇ ਆਦਰਸ਼ ਨਗਰ ਵਿਚ ਨਾਬਾਲਗਾ ਨੂੰ ਧਮਕਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਨਾਬਾਲਗਾ ਦੀ ਮਾਂ ਦੇ ਬਿਆਨਾਂ ਦੇ ਅਧਾਰ 'ਤੇ ਰੇਪ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸੁਰੇਸ਼ ਵਜੋਂ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਕੋਹਲੀ-ਜਡੇਜਾ ਨਾਲ World Cup ਜਿੱਤ ਚੁੱਕਿਆ ਹੈ ਪੰਜਾਬ ਦਾ ਇਹ ਪੁੱਤ

ਨਾਬਾਲਗਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਕੰਮ 'ਤੇ ਚਲੀ ਗਈ, ਵਾਪਸ ਆਈ ਤਾਂ ਉਸ ਦੀ ਧੀ ਕਾਫ਼ੀ ਸਹਿਮੀ ਹੋਈ ਸੀ ਤੇ ਉਸ ਦੀ ਤਬੀਅਤ ਵੀ ਖ਼ਰਾਬ ਸੀ। ਜਦੋਂ ਉਸ ਤੋਂ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਸ਼ਾਮ ਨੂੰ ਉਕਤ ਮੁਲਜ਼ਮ ਉਨ੍ਹਾਂ ਦੇ ਘਰ ਆਇਆ ਤੇ ਉਸ ਨੂੰ ਜ਼ਬਰਦਸਤੀ ਕੰਮਰੇ ਵਿਚ ਲੈ ਗਿਆ। ਮੁਲਜ਼ਮ ਨੇ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਨਾਲ ਸਰੀਰਕ ਸਬੰਧ ਬਣਾ ਕੇ ਉਸ ਦਾ ਜਿਣਸੀ ਸ਼ੋਸ਼ਣ ਕੀਤਾ। ਪਤਾ ਲੱਗਦਿਆਂ ਹੀ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!

ASI ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਤੇ ਮੁਲਜ਼ਮ ਦੀ ਵੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਪੀੜਤਾ ਦੇ ਅਦਾਲਤ ਵਿਚ ਬਿਆਨ ਵੀ ਦਰਜ ਕਰਵਾਏ ਜਾ ਰਹੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News