ਲੁਧਿਆਣਾ ''ਚ ਵੀ Red Alert ਕੁਝ ਮਿੰਟਾਂ ''ਚ ਹੀ ਖ਼ਤਮ
Saturday, May 10, 2025 - 03:18 PM (IST)

ਸਮਰਾਲਾ (ਗਰਗ)- ਭਾਰਤ ਪਾਕਿਸਤਾਨ ਵਿਚ ਬਣੇ ਯੁੱਧ ਵਰਗੇ ਹਾਲਾਤ ਤੋਂ ਬਾਅਦ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਦੁਸ਼ਮਣ ਦੇਸ਼ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਤੋਂ ਬਾਅਦ ਕਈ ਸ਼ਹਿਰਾਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਵਿਚ ਵੀ ਦੁਪਹਿਰ 2 ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਰੈਡ ਅਲਰਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਸਨ, ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਰੈੱਡ ਅਲਰਟ ਕੁਝ ਮਿੰਟਾਂ ਬਾਅਦ ਹੀ ਹਟਾ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਜੰਮੂ ਨੈਸ਼ਨਲ ਹਾਈਵੇ ਨੇੜੇ ਮਿਜ਼ਾਈਲ ਹਮਲਾ! ਗੱਡੀਆਂ ਦੀ ਆਵਾਜਾਈ ਪ੍ਰਭਾਵਿਤ
ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਹਰੇਕ ਨਾਗਰਿਕ ਪੂਰੀ ਤਰ੍ਹਾਂ ਪਾਲਣਾ ਕਰੇ, ਤਾਂ ਕਿ ਅਸੀਂ ਆਪਣੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਸੁਰੱਖਿਤ ਰੱਖ ਸਕੀਏ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਫ਼ ਕੀਤਾ ਹੈ ਕਿ ਜਦੋਂ ਵੀ Red Alert ਜਾਰੀ ਹੋਵੇ ਤਾਂ, ਲੋਕਾਂ ਨੂੰ ਘਬਰਾਉਣ ਦੀ ਬਿਲਕੁੱਲ ਵੀ ਲੋੜ ਨਹੀਂ ਹੈ, ਬੱਸ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਰਾਤ ਵੇਲੇ ਕੋਈ ਚਿਤਾਵਨੀ ਮਿਲਣ 'ਤੇ ਜਿੱਥੇ ਬਲੈਕਆਊਟ ਕੀਤਾ ਜਾਂਦਾ ਹੈ, ਉੱਥੇ ਹੀ ਦਿਨ ਵੇਲੇ ਬਲੈਕਆਊਟ ਵਿਚ ਅਸਮਰਥਤਾ ਕਾਰਨ Red Alert ਜਾਰੀ ਕੀਤਾ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8