ਲੁਧਿਆਣਾ ਦੀ ਮੁੱਖ ਸੜਕ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ

Friday, Nov 01, 2024 - 02:38 PM (IST)

ਲੁਧਿਆਣਾ ਦੀ ਮੁੱਖ ਸੜਕ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ

ਲੁਧਿਆਣਾ (ਗਣੇਸ਼): ਦੀਵਾਲੀ ਦੀ ਰਾਤ ਪਟਾਕਿਆਂ ਦੀ ਚੰਗਿਆੜੀ ਨਾਲ 3 ਗਰੀਬ ਲੋਕਾਂ ਦੇ ਆਸ਼ਿਆਨੇ ਸੜ ਕੇ ਸੁਆਹ ਹੋ ਗਏ। ਪਟਾਕਿਆਂ ਦੀ ਚੰਗਿਆੜੀ ਕਾਰਨ ਪਹਿਲਾਂ ਇਕ ਝੌਂਪੜੀ ਨੂੰ ਅੱਗ ਲੱਗ ਗਈ ਅਤੇ ਜਲਦੀ ਹੀ ਅੱਗ ਨੇ ਦੂਜੀਆਂ ਝੋਪੜੀਆਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਤਿੰਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਅਤੇ ਝੌਂਪੜੀਆਂ ਦੇ ਅੰਦਰ ਸੁੱਤੇ ਪਏ ਲੋਕਾਂ ਨੇ ਕਿਸੇ ਤਰ੍ਹਾਂ ਆਪਣੀ ਜਾਨ ਤਾਂ ਬਚਾ ਲਈ, ਪਰ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਤੋਂ ਭੜਕੇ ਲੋਕਾਂ ਨੇ ਅੱਜ ਗੁੱਸੇ ਵਿਚ ਆ ਕੇ ਮੁੱਖ ਸੜਕ ਨੂੰ ਜਾਮ ਕਰ ਦਿੱਤਾ ਤੇ ਕਾਰਵਾਈ ਦੀ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

ਲੁਧਿਆਣਾ ਦੇ ਜਮਾਲਪੁਰ ਰੋਡ 'ਤੇ ਰਾਜੀਵ ਗਾਂਧੀ ਕਲੋਨੀ ਨੇੜੇ ਗਰੀਬ ਲੋਕਾਂ ਦੀਆਂ ਝੌਂਪੜੀਆਂ ਬਣੀਆਂ ਹੋਈਆਂ ਹਨ ਅਤੇ ਨੇੜੇ ਹੀ ਇਕ ਮੰਦਰ ਵੀ ਹੈ। ਲੋਕਾਂ ਨੇ ਦੱਸਿਆ ਕਿ ਬੀਤੀ ਰਾਤ ਦੀਵਾਲੀ ਦੀ ਰਾਤ ਮੰਦਰ ਕਮੇਟੀ ਅਤੇ ਹੋਰ ਲੋਕ ਉਨ੍ਹਾਂ ਦੀਆਂ ਝੋਪੜੀਆਂ ਅੱਗੇ ਪਟਾਕੇ ਚਲਾ ਰਹੇ ਸਨ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ, ਪਰ ਉਹ ਨਹੀਂ ਮੰਨੇ ਅਤੇ ਪਟਾਕਿਆਂ ਦੀ ਚੰਗਿਆੜੀ ਉਨ੍ਹਾਂ ਦੀ ਝੌਂਪੜੀ 'ਤੇ ਡਿੱਗ ਪਈ, ਜਿਸ ਕਾਰਨ 3 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।

PunjabKesari

ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਹੋਣ ਵਾਲਾ ਸੀ। ਉਸ ਨੇ ਆਪਣੀ ਧੀ ਦੇ ਦਾਜ ਲਈ ਬੜੀ ਮਿਹਨਤ ਨਾਲ ਇਕ-ਇਕ ਪੈਸਾ ਇਕੱਠਾ ਕੀਤਾ ਸੀ, ਪਰ ਅੱਗ ਨਾਲ ਸਾਰਾ ਕੁਝ ਸੜ ਕੇ ਸੁਆਹ ਹੋ ਗਿਆ ਹੈ। ਇਸ ਘਟਨਾ ਤੋਂ ਗੁੱਸੇ 'ਚ ਆਏ ਲੋਕਾਂ ਨੇ ਸ਼ੁੱਕਰਵਾਰ ਨੂੰ ਜਮਾਲਪੁਰ ਰੋਡ 'ਤੇ ਜਾਮ ਲਗਾ ਦਿੱਤਾ ਅਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਵਿਚ ਪੁੱਜੇ ਜਤਿੰਦਰ ਗੋਰੀਆ ਅਤੇ ਰਿਤੇਸ਼ ਜੈਸਵਾਲ ਨੇ ਕਿਹਾ ਕਿ ਇਸ ਘਟਨਾ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਗਿਆ ਹੈ। ਝੁੱਗੀ-ਝੌਂਪੜੀ ਵਾਲਿਆਂ ਨੂੰ ਜਾਣ-ਬੁੱਝ ਕੇ ਛੇੜਣ ਲਈ ਪਟਾਕੇ ਚਲਾਏ ਗਏ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੀ ਰਾਤ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਗਰੀਬ ਲੋਕਾਂ ਦਾ ਸਾਰਾ ਸਾਮਾਨ, ਕੱਪੜੇ ਅਤੇ ਦੋ ਪਹੀਆ ਵਾਹਨ ਸੜ ਕੇ ਸੁਆਹ ਹੋ ਗਏ ਅਤੇ ਉਹ ਸੜਕ ’ਤੇ ਆ ਗਏ। 

ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ

PunjabKesari

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ। ਉਨ੍ਹਾਂ ਨੇ ਮੌਕੇ 'ਤੇ ਪੀੜਤਾਂ ਨਾਲ ਗੱਲਬਾਤ ਕੀਤੀ ਤੇ ਕਾਰਵਾਈ ਦਾ ਭਰੋਸਾ ਦੁਆ ਕੇ ਧਰਨਾ ਚੁਕਵਾਇਆ ਅਤੇ ਆਵਾਜਾਈ ਮੁੜ ਤੋਂ ਬਹਾਲ ਕਰਵਾਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News