ਪੁਲ਼ ਦੀ ਮਾੜੀ ਹਾਲਤ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ, ਨਸ਼ੇੜੀਆਂ ਦਾ ਵੀ ਬਣਿਆ ਅੱਡਾ
Friday, Oct 04, 2024 - 02:15 PM (IST)
ਲੁਧਿਆਣਾ (ਅਸ਼ੋਕ)- ਮਹਾਨਗਰ ’ਚ ਹਾਈਵੇਅ ਪਾਰ ਕਰਦੇ ਸਮੇਂ ਅਕਸਰ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਐੱਨ. ਐੱਚ. ਏ. ਆਈ. ਵੱਲੋਂ ਬਣਾਏ ਗਏ ਆਰ. ਓ. ਬੀ. ਦੀ ਮਾੜੀ ਹਾਲਤ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹਨ। ਜਲੰਧਰ ਬਾਈਪਾਸ ਦੇ ਨਜਦੀਕ ਇਕ ਨਿੱਜੀ ਸਕੂਲ ਕੋਲ ਹਾਈਵੇਅ ’ਤੇ ਸੜਕ ਪਾਰ ਕਰਨ ਲਈ ਬਣਾਏ ਗਏ ਇਸ ਪੁਲ ਦੇ ਰੈਂਪ ’ਤੇ ਦੋਵੇਂ ਪਾਸੇ ਕਈ ਥਾਵਾਂ ’ਤੇ ਟਾਈਲਾਂ ਉਖੜ ਗਈਆਂ ਹਨ ਅਤੇ ਇਸ ਦਾ ਮਲਵਾ ਕਾਫੀ ਦਿਨਾਂ ਤੋਂ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਕਿਸੇ ਅਧਿਕਾਰੀ ਨੇ ਇਸ ਵੱਲ ਕੋਈ ਧਿਆਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾ ਭਰੀ ਖ਼ਬਰ
ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਲਈ ਇਸ ਪੁਲ ਦੀ ਵਰਤੋਂ ਕਰਦੇ ਹਨ ਅਤੇ ਹਰ ਰੋਜ਼ ਇਸ ’ਤੇ ਪਏ ਟੋਇਆਂ ਕਾਰਨ ਕੋਈ ਨਾ ਕੋਈ ਦੋਪਹੀਆ ਵਾਹਨ ਦੇ ਟਾਇਰ ਫਿਸਲਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਧਦੀ ਗਰਮੀ ਤੋਂ ਮਿਲੇਗੀ ਰਾਹਤ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਰਸਾਤ
ਦੂਸਰਾ ਇਸ ਪੁਲ਼ ’ਤੇ ਗਲਤ ਅਤੇ ਨਸ਼ੇੜੀ ਕਿਸਮ ਦੇ ਲੋਕ ਸ਼ਾਮ ਨੂੰ ਸ਼ਰਾਬ ਅਤੇ ਹੋਰ ਕਈ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਦੇ ਹਨ। ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਪੁਲ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਹੋ ਸਕੇ ਅਤੇ ਸ਼ਾਮ ਸਮੇਂ ਇਸ ਪੁਲ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਅਪਰਾਧਿਕ ਕਿਸਮ ਦੇ ਲੋਕ ਇਸ ਪੁਲ ਤੇ ਕੋਈ ਵੀ ਨਸ਼ਾ ਨਾ ਕਰ ਸਕਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8