ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਸ਼ਨੀਵਾਰ ਦੇ ਲਾਕਡਾਊਨ ਦੌਰਾਨ ਵੀ ਮਿਲੇਗੀ ਇਹ ਰਾਹਤ

5/1/2021 9:36:57 AM

ਲੁਧਿਆਣਾ (ਖੁਰਾਣਾ) : ਬੀਤੇ ਕਈ ਦਿਨਾਂ ਦੀ ਜੱਦੋ-ਜਹਿਦ ਤੋਂ ਬਾਅਦ ਆਖ਼ਰਕਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਗੱਲ ’ਤੇ ਮੋਹਰ ਲਗਾ ਹੀ ਦਿੱਤੀ ਹੈ ਕਿ ਸ਼ਨੀਵਾਰ ਨੂੰ ਲੱਗਣ ਵਾਲੇ ਲਾਕਡਾਊਨ ਦੌਰਾਨ ਸਬਜ਼ੀ ਮੰਡੀ ਖੁੱਲ੍ਹੀ ਰਹੇਗੀ ਤਾਂ ਕਿ ਸ਼ਹਿਰ ਭਰ ਵਿਚ ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਘਰ-ਘਰ ਤੱਕ ਪਹੁੰਚ ਸਕੇ। ਇਸ ਦੌਰਾਨ ਪੁਲਸ ਪ੍ਰਸ਼ਾਸਨ ਨੇ ਵੀ ਸਬਜ਼ੀ ਮੰਡੀ ਦੇ ਆੜ੍ਹਤੀਆਂ ਅਤੇ ਕਾਰੋਬਾਰੀਆਂ ਨੂੰ ਦੋ-ਟੁੱਕ ਲਫਜ਼ਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ 'ਕੋਰੋਨਾ ਮਰੀਜ਼ਾਂ' ਲਈ ਕੈਪਟਨ ਦਾ ਅਹਿਮ ਐਲਾਨ, ਕਹੀ ਵੱਡੀ ਗੱਲ

ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਦੇ ਲਗਾਤਾਰ ਵੱਧਦੇ ਕਹਿਰ ਨੂੰ ਧਿਆਨ ’ਚ ਰੱਖਦੇ ਹੋਏ ਹਫ਼ਤਾਵਾਰੀ ਤਾਲਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਇਸ ਦੌਰਾਨ ਸਰਕਾਰ ਨੇ ਆਮ ਜਨਤਾ ਨੂੰ ਰੋਜ਼ਾਨਾ ਲੋੜਾਂ ਦੀਆਂ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਅਤੇ ਸਪਲਾਈ ਚੇਨ ਲਗਾਤਾਰ ਜਾਰੀ ਰੱਖਣ ਦੇ ਮਕਸਦ ਨਾਲ ਦਵਾਈਆਂ, ਦੁੱਧ, ਸਬਜ਼ੀਆਂ ਅਤੇ ਫਲਾਂ ਸਮੇਤ ਹੋਰ ਪਦਾਰਥਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਛੋਟ ਵੀ ਦਿੱਤੀ ਹੈ ਤਾਂ ਕਿ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ 'Corona' ਦੀ ਐਂਟਰੀ, 2 ਦਰਜਨ ਦੇ ਕਰੀਬ ਕੈਦੀ ਆਏ ਪਾਜ਼ੇਟਿਵ (ਵੀਡੀਓ)

ਇਸੇ ਲੜੀ ਤਹਿਤ ਹੋਲਸੇਲ ਸਬਜ਼ੀ ਮੰਡੀ ਨੂੰ ਵੀ ਸ਼ਨੀਵਾਰ ਖੋਲ੍ਹਣ ਲਈ ਡੀ. ਸੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਗੱਲ ਦੀ ਪੁਸ਼ਟੀ ਚੇਅਰਮੈਨ ਮਾਰਕਿਟ ਕਮੇਟੀ ਦਰਸ਼ਨ ਲਾਲ ਬਵੇਜਾ ਅਤੇ ਸਕੱਤਰ ਟੇਕ ਬਹਾਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਦੇ ਹੁਕਮਾਂ ’ਤੇ ਅਮਲ ਕਰਦੇ ਹੋਏ ਸ਼ਨੀਵਾਰ ਨੂੰ ਸਬਜ਼ੀ ਮੰਡੀ ਨੂੰ ਖੋਲ੍ਹਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor Babita