ਲੁਧਿਆਣਾ 'ਚ ਰਿਸ਼ਵਤ ਲੈਣ ਦੇ ਦੋਸ਼ 'ਚ ਮਹਿਲਾ SHO ਮੁਅੱਤਲ, ਵਿਭਾਗੀ ਕਾਰਵਾਈ ਦੇ ਹੁਕਮ

Thursday, Nov 17, 2022 - 11:41 AM (IST)

ਲੁਧਿਆਣਾ 'ਚ ਰਿਸ਼ਵਤ ਲੈਣ ਦੇ ਦੋਸ਼ 'ਚ ਮਹਿਲਾ SHO ਮੁਅੱਤਲ, ਵਿਭਾਗੀ ਕਾਰਵਾਈ ਦੇ ਹੁਕਮ

ਲੁਧਿਆਣਾ (ਗੌਤਮ) : ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਥਾਣਾ ਸਰਾਭਾ ਨਗਰ 'ਚ ਤਾਇਨਾਤ ਐੱਸ. ਐੱਚ. ਓ. ਇੰਸਪੈਕਟਰ ਅਮਨਜੋਤ ਨੂੰ ਇਕ ਲੱਖ ਰੁਪਏ ਦੀ ਰਿਸ਼ਤਵ ਮੰਗਣ ਦੇ ਮਾਮਲੇ 'ਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਜਗ੍ਹਾ ਨਵੇਂ ਐੱਸ. ਐੱਚ. ਓ. ਇੰਸਪੈਕਟਰ ਅਮਰਿੰਦਰ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇੰਸਪੈਕਟਰ ਅਮਨਜੋਤ ਖ਼ਿਲਾਫ਼ ਥਾਣਾ ਸਟੇਟ ਸਾਈਬਰ ਕ੍ਰਾਈਮ 'ਚ ਤਾਇਨਾਤੀ ਸਮੇਂ ਇਕ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਤੋਂ ਪੈਸੇ ਲੈਣ ਦੇ ਗੰਭੀਰ ਦੋਸ਼ ਲਾਏ ਗਏ ਸਨ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਇਸ ’ਤੇ ਪੁਲਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਤੁਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਅਮਨਜੋਤ ਕੌਰ ਨੂੰ ਮੁਅੱਤਲ ਕਰ ਦਿੱਤਾ ਅਤੇ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਵਿਭਾਗੀ ਕਾਰਵਾਈ ਕਰਨ ਲਈ ਏ. ਡੀ. ਸੀ. ਪੀ-4 ਤੁਸ਼ਾਰ ਗੁਪਤਾ ਦੀ ਡਿਊਟੀ ਲਾਈ ਗਈ ਹੈ।

ਇਹ ਵੀ ਪੜ੍ਹੋ : CM ਮਾਨ ਦੀ ਜ਼ਿੰਦਗੀ 'ਚ ਅੱਜ ਜੁੜੇਗਾ ਨਵਾਂ ਕਿੱਸਾ, 12 ਸਾਲ ਮਗਰੋਂ ਇਹ ਦਿਨ ਆਵੇਗਾ, ਕਿਸੇ ਨੇ ਨਹੀਂ ਸੀ ਸੋਚਿਆ

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਦੇ ਦੋਸ਼ 'ਚ ਸ਼ਾਮਲ ਕਿਸੇ ਵੀ ਸਰਕਾਰੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾ ਰਿਹਾ। ਸੂਤਰਾਂ ਦਾ ਕਹਿਣਾ ਹੈ ਕਿ ਉਕਤ ਇੰਸਪੈਕਟਰ ਨੇ ਵੀ ਇਕ ਮਾਮਲੇ 'ਚ ਸ਼ਿਕਾਇਤਕਰਤਾ ਤੋਂ ਕਾਰਵਾਈ ਬਦਲੇ ਇਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News