ਲੁੱਟਿਆ ਗਿਆ ਠੇਕਾ! ਤਸਕਰ ਨੇ ਸਾਥੀਆਂ ਸਮੇਤ ਕੀਤਾ ਹਮਲਾ
Sunday, Jul 27, 2025 - 06:37 PM (IST)

ਲੁਧਿਆਣਾ (ਰਾਜ): ਮੁਹੱਲਾ ਫੀਲਡਗੰਜ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਰੋਕਣਾ ਠੇਕੇ 'ਤੇ ਕੰਮ ਕਰਨ ਵਾਲੇ ਨੌਜਵਾਨ ਨੂੰ ਮਹਿੰਗਾ ਪੈ ਗਿਆ। ਸ਼ਰਾਬ ਤਸਕਰ ਨੇ ਆਪਣੇ ਸਾਥੀਆਂ ਦੇ ਨਾਲ ਰਲ਼ ਕੇ ਠੇਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਮੁਲਜ਼ਮ ਠੇਕੇ 'ਤੇ ਇਕੱਠੀ ਹੋਈ ਨਕਦੀ ਵੀ ਲੈ ਗਏ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਵਿਸ਼ਾਲ ਕੁਮਾਰ ਦੀ ਸ਼ਿਕਾਇਤ 'ਤੇ ਮੁਲਜ਼ਮ ਸਿਮਰਨ, ਵਿਸ਼ਾਲ, ਕਿਰਨਦੀਪ ਸਿੰਘ, ਅਰਵਿੰਦਰ ਸਿੰਘ, ਹੈੱਪੀ, ਹੀਰਾ ਸਿੰਘ, ਰੌਜਲ ਤੇ ਪਰਮ ਸਿੰਘ 'ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਉਹ ਫੀਲਡਗੰਜ ਸਥਿਤ ਕੁੱਚਾ ਨੰਬਰ 16 ਦੇ ਠੇਕੇ 'ਚ ਕੰਮ ਕਰਦਾ ਹੈ। ਉਕਤ ਮੁਲਜ਼ਮ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜਦੋਂ ਉਸ ਨੇ ਮੁਲਜ਼ਮ ਨੂੰ ਸ਼ਰਾਬ ਵੇਚਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਉਸ ਦੀ ਕੁੱਟਮਾਰ ਕਰ ਕੇ ਮੁਲਜ਼ਮਾਂ ਨੇ ਉਸ ਤੋਂ 35 ਹਜ਼ਾਰ ਰੁਪਏ ਲੁੱਟ ਲਏ ਤੇ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਪੁਲਸ ਦਾ ਕਹਿਣਾ ਹੈਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8