ਲੁਧਿਆਣਾ ਰੇਲਵੇ ਸਟੇਸ਼ਨ ਦੀ ਚੈਕਿੰਗ: 16 ਕਿੱਲੋ ਅਫ਼ੀਮ ਨਾਲ ਫੜਿਆ ਗਿਆ ਤਸਕਰ
Friday, May 16, 2025 - 03:08 PM (IST)

ਲੁਧਿਆਣਾ (ਗੌਤਮ): ਰੇਲਵੇ ਪੁਲਸ (GRP) ਨੇ ਮੁਲਜ਼ਮਾਂ ਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 16 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਝਾਰਖੰਡ ਦੇ ਰਹਿਣ ਵਾਲੇ ਸੰਤੋਸ਼ ਸਿੰਘ ਵਜੋਂ ਕੀਤੀ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦੇ ਪੁਲਸ ਰਿਮਾਂਡ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ ਧਿਆਨ ਦਿਓ! 31 ਤਾਰੀਖ਼ ਤੋਂ ਪਹਿਲਾਂ-ਪਹਿਲਾਂ ਨਿਬੇੜ ਲਓ ਇਹ ਕੰਮ, ਨੋਟੀਫ਼ਿਕੇਸ਼ਨ ਜਾਰੀ
ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਰੇਲਵੇ ਸਟੇਸ਼ਨ 'ਤੇ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੇ ਉਕਤ ਮੁਲਜ਼ਮ ਸ਼ੱਕੀ ਹਾਲਤ ਵਿਚ ਦਿਸਿਆ ਤਾਂ ਪੁਲਸ ਤੋਂ ਬੱਚ ਕੇ ਨਿਕਲਣ ਦੀ ਕੋਸ਼ਿਸ਼ ਵਿਚ ਸੀ। ਸ਼ੱਕ ਹੋਣ 'ਤੇ ਜਦੋਂ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਅਫ਼ੀਮ ਬਰਾਮਤ ਹੋਈ। ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਅਫ਼ੀਮ ਦੀ ਖੇਪ ਵੱਖ-ਵੱਖ ਥਾਵਾਂ 'ਤੇ ਦੇਣੀ ਸੀ। ਪੁਲਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8