ਬੱਚਿਆਂ ਨੂੰ ਮਿਲਣ ਗਏ ਨੌਜਵਾਨ ਨੂੰ ਸਹੁਰਿਆਂ ਨੇ ਧੱਕੇ ਮਾਰ ਕੱਢਿਆ ਬਾਹਰ, ਦੁਖੀ ਹੋ ਚੁੱਕਿਆ ਖ਼ੌਫਨਾਕ ਕਦਮ

Friday, May 12, 2023 - 09:58 AM (IST)

ਬੱਚਿਆਂ ਨੂੰ ਮਿਲਣ ਗਏ ਨੌਜਵਾਨ ਨੂੰ ਸਹੁਰਿਆਂ ਨੇ ਧੱਕੇ ਮਾਰ ਕੱਢਿਆ ਬਾਹਰ, ਦੁਖੀ ਹੋ ਚੁੱਕਿਆ ਖ਼ੌਫਨਾਕ ਕਦਮ

ਲੁਧਿਆਣਾ (ਬੇਰੀ) - ਸਹੁਰਿਆ ਅਤੇ ਪਤਨੀ ਤੋਂ ਦੁਖੀ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਮੋਬਾਇਲ 'ਚ ਵੀਡੀਓ ਬਣਾਈ ਸੀ। ਇਸ ਵੀਡੀਓ ’ਚ ਉਸ ਨੇ ਸੱਸ, ਸਹੁਰੇ, ਪਤਨੀ ਅਤੇ ਸਾਲੇ ਨੂੰ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਅਤੇ ਇਹ ਵੀਡੀਓ ਉਸ ਨੇ ਆਪਣੇ ਪਿਤਾ ਨੂੰ ਭੇਜ ਦਿੱਤੀ।

ਇਸ ਤੋਂ ਬਾਅਦ ਨੌਜਵਾਨ ਨੇ ਰੱਸੀ ਦਾ ਫਾਹਾ ਬਣਾ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਪਿਤਾ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਘਰ ਪੁੱਜੇ ਅਤੇ ਨੌਜਵਾਨ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਮ੍ਰਿਤਕ ਦੀ ਪਛਾਣ ਹਿਤੇਸ਼ ਅਰੋੜਾ ਦੇ ਰੂਪ ’ਚ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ

ਜਾਣਕਾਰੀ ਦਿੰਦੇ ਰਿਸ਼ਤੇਦਾਰ ਪੁਨੀਤ ਨੇ ਦੱਸਿਆ ਕਿ 8 ਸਾਲ ਪਹਿਲਾ ਹਿਤੇਸ਼ ਦਾ ਵਿਆਹ ਹੋਇਆ ਸੀ, ਜਿਸ ਦੇ 2 ਬੱਚੇ ਹਨ ਪਰ ਪਤਨੀ ਦੋਵੇਂ ਬੱਚਿਆਂ ਨਾਲ ਮਾਪੇ ਘਰ ਚਲੀ ਗਈ। ਹਿਤੇਸ਼ ਉਸ ਨੂੰ ਮਨਾਉਣ ਗਿਆ ਸੀ ਪਰ ਉਸ ਦੇ ਸਹੁਰਿਆਂ ਨੇ ਉਸ ਨੂੰ ਬੇਇੱਜ਼ਤ ਕਰਕੇ ਭੇਜ ਦਿੱਤਾ ਸੀ। ਉਹ ਫਿਰ ਬੱਚਿਆਂ ਨੂੰ ਮਿਲਣ ਗਿਆ ਸੀ ਪਰ ਉਸ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ, ਲੋਕਾਂ ਨਾਲ ਮੁਲਾਕਾਤ ਕਰਕੇ ਸੁਣਨਗੇ ਮੁਸ਼ਕਲਾਂ

ਇਸ ਦੇ ਨਾਲ ਹੀ ਸਹੁਰਿਆਂ ਨੇ ਉਸ ਖ਼ਿਲਾਫ਼ ਝੂਠੀ ਸ਼ਿਕਾਇਤ ਵੀ ਦਿੱਤੀ ਸੀ। ਪਰਿਵਾਰ ਮੁਤਾਬਕ, ਪਤਨੀ ਤੇ ਸਹੁਰਿਆਂ ਨੇ ਹਿਤੇਸ਼ ਨੂੰ ਕਾਫੀ ਪ੍ਰੇਸ਼ਾਨ ਕੀਤਾ ਹੋਇਆ ਸੀ। ਉਹ ਬੱਚਿਆਂ ਨੂੰ ਮਿਲਣ ਲਈ ਗਿਆ ਸੀ ਤਾਂ ਸਹੁਰਿਆਂ ਨੇ ਧੱਕੇ ਦੇ ਕੇ ਬਾਹਰ ਕੱਢ ਦਿੱਤਾ। ਇਸੇ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿਣ ਲੱਗ ਗਿਆ ਸੀ। ਇਸ ਲਈ ਵੀਰਵਾਰ ਨੂੰ ਉਸ ਨੇ ਮੋਬਾਇਲ ’ਤੇ ਵੀਡੀਓ ਬਣਾ ਕੇ ਕਿਹਾ ਕਿ ਉਸ ਨੂੰ ਪਤਨੀ ਅਤੇ ਸਹੁਰੇ ਪ੍ਰੇਸ਼ਾਨ ਕਰ ਰਹੇ ਹਨ। ਇਸ ਲਈ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਰਿਹਾ ਹੈ। ਉੱਧਰ ਥਾਣਾ ਡਵੀਜ਼ਨ ਨੰ. 8 ਦੇ ਐੱਸ. ਐੱਚ. ਓ. ਵਿਜੇ ਚੌਧਰੀ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੇ ਬਿਆਨ ਲਏ ਜਾ ਰਹੇ ਹਨ। ਬਿਆਨਾਂ ਤੋਂ ਬਾਅਦ ਕਾਰਵਾਈ ਹੋਵੇਗੀ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News